ਪੰਜਾਬੀ ਨੌਜਵਾਨ ਦੀ ਮਲੇਸ਼ੀਆ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ ਜਗਰਾਓਂ, 4 ਜੁਲਾਈ 2026 : ਪੰਜਾਬ ਦੇ ਜਿਲਾ ਲੁਧਿਆਣਾ ਦੇ ਸ਼ਹਿਰ ਜਗਰਾਓਂ ਦੇ ਪਿੰਡ ਪੋਨਾਂ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਮਲੇਸ਼ੀਆ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਪੋਨਾਂ ਦੇ ਜਿਸ ਪੰਜਾਬੀ ਨੌਜਵਾਨ ਦੀ ਮਲੇਸ਼ੀਆ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦੀ ਪਛਾਣ 30 ਸਾਲਾ ਕਮਲ ਦੇ ਤੌਰ ਤੇ ਹੋਈ ਹੈ ।ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਉਸਦੇ ਘਰ ਪਹੁੰਚਣ ਤੇ ਉਸਦਾ ਪਰਿਵਾਰਕ ਮੈਂਬਰਾਂ ਵਲੋਂ ਸਸਕਾਰ ਕੀਤਾ ਗਿਆ । ਜਿਕਰਯੋਗ ਹੈ ਕਿ ਕਮਲ ਤਿੰਨ ਕੁ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਲਈ ਮਲੇਸ਼ੀਆ ਗਿਆ ਸੀ ।
