post

Jasbeer Singh

(Chief Editor)

Crime

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

post-img

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ ਕੈਨੇਡਾ, 3 ਦਸੰਬਰ 2025 : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ। ਉਹ 26 ਸਾਲ ਦਾ ਸੀ। ਪੁਲਸ ਜਦੋਂ ਪਹੰੁਚੀ ਤਾਂ ਨੌਜਵਾਨ ਜ਼ਖ਼ਮੀ ਹਾਲਤ ਵਿਚ ਪਿਆ ਸੀ ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ `ਚ ਦੱਸਿਆ ਗਿਆ ਹੈ ਕਿ ਪੁਲਸ ਨੂੰ ਰਾਤ 11:40 ਵਜੇ ਸੂਚਨਾ ਮਿਲੀ ਸੀ ਕਿ 152 ਸਟਰੀਟ `ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ । ਪੁਲਸ ਤੁਰੰਤ ਜਦੋਂ ਘਟਨਾ ਵਾਲੀ ਥਾਂ `ਤੇ ਪਹੁੰਚੀ ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ, ਜਿਸ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਸੀ । ਪੁਲਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ । ਪੁਲਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

Related Post

Instagram