ਅਮਰੀਕਾ ਵਿਚ ਗੋਲੀ ਮਾਰ ਕੇ ਉਤਾਰਿਆ ਪੰਜਾਬੀ ਨੌਜਵਾਨ ਮੌਤ ਦੇ ਘਾਟ ਸਮਾਣਾ, 19 ਮਾਰਚ 2026 : ਅਮਰੀਕਾ ਵਿਖੇ ਵਰਕ ਪਰਮਿਟ ਤੇ ਗਏ ਪੰਜਾਬ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿਖੇ ਜਿਸ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਪੰਜਾਬ ਦੇ ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਸਮਾਣਾ ਦੇ ਪਿੰਡ ਫਤਿਹਪੁਰ ਦੇ ਵਸਨੀਕ ਨੌਜਵਾਨ 21 ਸਾਲਾ ਗੁਰਦਾਸ ਵਜੋਂ ਹੋਈ ਹੈ। ਕੀ ਦੱਸਿਆ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸ ਕਰੀਬ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਉਨ੍ਹਾਂ 50 ਲੱਖ ਰੁਪਏ ਇਕੱਠੇ ਕਰਕੇ ਆਪਣੇ ਇਕਲੌਤੇ ਪੁੁੱਤ ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ । ਹੁਣ ਉਹ ਉਥੇ ਪੀ. ਆਰ. ਵੀ ਹੋ ਗਿਆ ਸੀ ਪਰ ਬੀਤੇ ਕੱਲ੍ਹ ਉਨ੍ਹਾਂ ਨੂੰ ਉਨ੍ਹਾਂ ਦੇ ਭਤੀਜੇ ਨੇ ਫੋਨ ’ਤੇ ਦੱਸਿਆ ਕਿ ਕਿਸੇ ਨੇ ਗੁਰਦਾਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਪਾਰਕਿੰਗ ਵਿਚ ਗੱਡੀ ਵਿਚ ਬੈਠੇ ਨੂੰ ਲੱਗੀ ਗੋਲੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਹੋਇਆ ਸੀ, ਉਦੋਂ ਹੀ ਅਚਾਨਕ ਗੋਲੀ ਚੱਲੀ ਨੌਜਵਾਨ ਦੇ ਵੱਜੀ । ਗੋਲੀ ਲੱਗਣ ਕਾਰਨ ਗੁਰਦਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਇਸ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵਿਦੇਸ਼ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ । ਨੌਜਵਾਨ ਦੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਵੀ ਗਹਿਰਾ ਦੁੱਖ ਪਸਰ ਗਿਆ ਹੈ । ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ।
