post

Jasbeer Singh

(Chief Editor)

National

ਰਾਘਵ ਚੱਢਾ ਨੇ ਕੀਤਾ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ

post-img

ਰਾਘਵ ਚੱਢਾ ਨੇ ਕੀਤਾ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਨਵੀਂ ਦਿੱਲੀ, 24 ਅਪ੍ਰੈਲ 2026 : ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਵਿਚ ਸ਼ਾਮਲ ਹੋਣ ਦੇ ਆਪਣੇ ਫ਼ੈਸਲੇ ਦਾ ਐਲਾਨ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਹੋਰ ਕੀ ਕੀ ਆਖਿਆ ਰਾਘਵ ਚੱਢਾ ਨੇ ਮਿਲੀ ਜਾਣਕਾਰੀ ਅਨੁਸਾਰ ਰਾਘਵ ਚੱਢਾ ਨੇ ਦਿੱਲੀ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਜੋ ਆਪਣੇ ਆਮ ਆਦਮੀ ਪਾਰਟੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ ਮੌਕੇ ਉਨ੍ਹਾਂ ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜਿਥੇ ਉਹ ਭਾਜਪਾ ਵਿਚ ਸ਼ਾਮਲ ਹੋਣਗੇ ਉਥੇ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰ ਉਨ੍ਹਾਂ ਨਾਲ ਸ਼ਾਮਲ ਹੋਣਗੇ । ਮੈਨੂੰ ਮਹਿਸੂਸ ਹੋ ਰਿਹਾ ਸੀ ਸਹੀ ਵਿਅਕਤੀ ਗਲਤੀ ਪਾਰਟੀ ਵਿਚ ਹੈ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਸੀ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ । ਉਨ੍ਹਾਂ ਕਿਹਾ ਕਿ ਅਸੀਂ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਭਾਜਪਾ ਵਿੱਚ ਰਲੇਵੇਂ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਸਨੂੰ ਮੈਂ ਆਪਣੇ ਖੂਨ-ਪਸੀਨੇ ਨਾਲ ਪਾਲਿਆ ਅਤੇ ਆਪਣੀ ਜਵਾਨੀ ਦੇ 15 ਸਾਲ ਸਮਰਪਿਤ ਕੀਤੇ, ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ । ਇਹ ਪਾਰਟੀ ਹੁਣ ਦੇਸ਼ ਦੇ ਹਿੱਤ ਲਈ ਨਹੀਂ ਸਗੋਂ ਆਪਣੇ ਨਿੱਜੀ ਲਾਭ ਲਈ ਕੰਮ ਕਰਦੀ ਹੈ । ਰਾਘਵ ਚੱਢਾ ਨੇ ਦੱਸੇ ਨਾਲ ਹਨ ਵਾਲੇ ਸੰਸਦ ਮੈਂਬਰਾਂ ਦੇ ਨਾਮ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਵਿੱਚ ਤੁਹਾਡੇ 10 ਸੰਸਦ ਮੈਂਬਰ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ (ਯਾਨੀ ਸੱਤ) ਸਾਡੇ ਨਾਲ ਹਨ, ਜਿਨ੍ਹਾਂ ਵਿਚ ਰਾਘਵ ਚੱਢਾ, ਸੰਦੀਪ ਪਾਠਕ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ, ਹਰਭਜਨ ਸਿੰਘ ਅਸ਼ੋਕ ਮਿੱਤਲ ਸ਼ਾਮਲ ਹਨ।

Related Post

Instagram