
ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਕੀਤਾ ਹੈ : ਸੈਣੀ
- by Jasbeer Singh
- July 4, 2024

ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਕੀਤਾ ਹੈ : ਸੈਣੀ ਸਿਰਸਾ, 4 ਜੁਲਾਈ : ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਹੀ ਨਹੀਂ ਕੀਤਾ ਹੈ ਕਿ ਬਲਕਿ ਉਨ੍ਹਾਂ ਨੂੰ ਹਿੰਦੂ ਸਮਾਜ ਬਾਰੇ ਹੋਰ ਗਿਆਨ ਪ੍ਰਾਪਤ ਕਰਨ ਦੀ ਲੋੜ ਹੈ।ਇਹ ਵਿਚਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਕਈ ਯੋਜਨਾਵਾਂ ਦਾ ਉਦਘਾਟਨ ਤੇ ਕਈਆਂ ਦੇ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਨ ਦੌਰਾਨ ਪ੍ਰਗਟ ਕੀਤੇ। ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਹਨ ਜਿਸ ਕਾਰਨ ਉਹ ਸੰਸਦ ਵਿੱਚ ਝੂਠ ਬੋਲ ਕੇ ਹਿੰਦੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅੱਜ ਇਥੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਕਈ ਯੋਜਨਾਵਾਂ ਦਾ ਉਦਘਾਟਨ ਤੇ ਕਈਆਂ ਦੇ ਨੀਂਹ ਪੱਥਰ ਰੱਖਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੀ ਤੀਜੀ ਵਾਰ ਦੀ ਹਾਰ ਤੋਂ ਬੁਖ਼ਲਾਹਟ ਵਿੱਚ ਹਨ ਜਿਸ ਕਾਰਨ ਉਹ ਹਿੰਦੂ ਸਮਾਜ ਨੂੰ ਹਿੰਸਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਗੁੱਟਬਾਜ਼ੀ ਦਾ ਸ਼ਿਕਾਰ ਹੈ। ਇੱਥੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਦੇਸ਼ੂਯੋਧਾ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਪੰਚਾਇਤ ਭਵਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਮਗਰੋਂ ਉਨ੍ਹਾਂ ਨੇ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕਰਵਾਏ ਪ੍ਰੋਗਰਾਮ ਵਿੱਚ 78 ਕਰੋੜ ਰੁਪਏ ਤੋਂ ਵੱਧ ਦੇ 13 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ 67 ਕਰੋੜ 66 ਲੱਖ 72 ਹਜ਼ਾਰ ਰੁਪਏ ਦੀ ਲਾਗਤ ਵਾਲੇ 8 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਡਾ. ਅਸ਼ੋਕ ਤੰਵਰ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਅਮਨ ਚੋਪੜਾ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.