ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ : ਐਮ. ਪੀ. ਕੰਗਨਾ
- by Jasbeer Singh
- August 12, 2024
ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ : ਐਮ. ਪੀ. ਕੰਗਨਾ ਨਵੀਂ ਦਿੱਲੀ : ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਹੀ ਨਹੀਂ ਕਰ ਰਹੇ ਹਨ ਬਲਕਿ ਅਡਾਨੀ ਗਰੁੱਪ ਅਤੇ ਸੇਬੀ ਚੀਫ `ਤੇ ਹਿੰਡਨਬਰਗ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ `ਤੇ ਤਿੱਖਾ ਹਮਲਾ ਕਰਦਿਆਂ ਹਿਮਾਚਲ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸਭ ਤੋਂ ਖਤਰਨਾਕ, ਕੌੜਾ, ਜ਼ਹਿਰੀਲਾ ਅਤੇ ਵਿਨਾਸ਼ਕਾਰੀ ਵਿਅਕਤੀ ਹਨ। ਕੁਝ ਮਹੀਨੇ ਪਹਿਲਾਂ ਹੀ ਬਾਲੀਵੁੱਡ ਤੋਂ ਰਾਜਨੀਤੀ `ਚ ਪ੍ਰਵੇਸ਼ ਕਰਨ ਵਾਲੀ ਕੰਗਨਾ ਨੇ ਆਰੋਪ ਲਾਇਆ ਕਿ ਰਾਹੁਲ ਗਾਂਧੀ ਦੇਸ਼ ਦੀ ਸੁਰੱਖਿਆ ਅਤੇ ਅਰਥਵਿਵਸਥਾ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਕਰ ਰਹੇ ਹਨ। ਕੰਗਣਾ ਦੀ ਇਹ ਟਿੱਪਣੀ ਰਾਹੁਲ ਗਾਂਧੀ ਵੱਲੋਂ ਸਰਕਾਰ `ਤੇ ਕੀਤੇ ਗਏ ਤਾਜ਼ਾ ਹਮਲੇ ਦੇ ਜਵਾਬ `ਚ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਨੇ ਰਾਹੁਲ ਗਾਂਧੀ `ਤੇ ਹਮਲਾ ਬੋਲਿਆ ਹੈ। ਕੰਗਨਾ ਰਣੌਤ ਨੇ ਕਿਹਾ ਕਿ ਰਾਹੁਲ ਗਾਂਧੀ ਸਭ ਤੋਂ ਖਤਰਨਾਕ ਵਿਅਕਤੀ ਹਨ, ਉਹ ਕੌੜੇ, ਜ਼ਹਿਰੀਲੇ ਅਤੇ ਵਿਨਾਸ਼ਕਾਰੀ ਹਨ, ਉਨ੍ਹਾਂ ਦਾ ਏਜੰਡਾ ਹੈ ਕਿ ਜੇਕਰ ਉਹ ਪ੍ਰਧਾਨ ਮੰਤਰੀ ਨਹੀਂ ਬਣ ਸਕਦੇ ਤਾਂ ਉਹ ਇਸ ਦੇਸ਼ ਨੂੰ ਤਬਾਹ ਕਰ ਸਕਦੇ ਹਨ। ਸਾਡੇ ਸਟਾਕ ਮਾਰਕੀਟ ਨੂੰ ਨਿਸ਼ਾਨਾ ਬਣਾਉਣ ਵਾਲੀ ਹਿੰਡਨਬਰਗ ਰਿਪੋਰਟ, ਜਿਸ ਦਾ ਰਾਹੁਲ ਗਾਂਧੀ ਬੀਤੀ ਰਾਤ ਸਮਰਥਨ ਕਰ ਰਹੇ ਸਨ, ਉਹ ਇਕ ਬੇਕਾਰ ਗੱਲ ਸਾਬਤ ਹੋਈ ਹੈ।
