
ਸੰਭਲ ਦੌਰੇ ’ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ’ਤੇ ਰੋਕਿਆ
- by Jasbeer Singh
- December 4, 2024

ਸੰਭਲ ਦੌਰੇ ’ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ’ਤੇ ਰੋਕਿਆ ਗਾਜ਼ੀਆਬਾਦ, 4 ਦਸੰਬਰ : ਸੰਭਲ ਵਿੱਚ ਬਾਹਰੀ ਵਿਅਕਤੀਆਂ ਦੇ ਜਾਣ ਮਨਾਹੀ ਦੇ ਹੁਕਮਾਂ ਦੇ ਕਾਰਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਬੁੱਧਵਾਰ ਨੂੰ ਇੱਥੇ ਗਾਜ਼ੀਪੁਰ ਸਰਹੱਦ ’ਤੇ ਜਿ਼ਲ੍ਹੇ ਦੇ ਰਸਤੇ ਤੇ ਰੋਕ ਲਿਆ ਗਿਆ । ਸੰਭਲ ਜਾਣ ਲਈ ਰਾਹੁਲ ਗਾਂਧੀ, ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾ ਸਵੇਰੇ ਹੀ ਗਾਜ਼ੀਪੁਰ ਬਾਰਡਰ ’ਤੇ ਪਹੁੰਚ ਗਏ, ਜਿੱਥੇ ਭਾਰੀ ਪੁਲੀਸ ਬਲ ਤੈਨਾਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੰਭਲ ਵਿਚ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ । ਇਸ ਖੇਤਰ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ. ਐਸ. ਐਸ.) ਦੀ ਧਾਰਾ 163 ਦੇ ਤਹਿਤ ਪਾਬੰਦੀਆਂ ਨੂੰ ਹੁਣ 31 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ । ਸੰਭਲ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਂਦਰ ਪੈਨਸੀਆ ਨੇ ਮੰਗਲਵਾਰ ਨੂੰ ਗੌਤਮ ਬੁੱਧ ਨਗਰ ਅਤੇ ਗਾਜ਼ੀਆਬਾਦ ਦੇ ਪੁਲੀਸ ਕਮਿਸ਼ਨਰਾਂ ਅਤੇ ਅਮਰੋਹਾ ਅਤੇ ਬੁਲੰਦਸ਼ਹਿਰ ਜ਼ਿਲ੍ਹਿਆਂ ਦੇ ਪੁਲੀਸ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਰਾਹੁਲ ਗਾਂਧੀ ਨੂੰ ਆਪਣੇ ਜਿ਼ਲ੍ਹਿਆਂ ਦੀਆਂ ਸਰਹੱਦਾਂ ’ਤੇ ਰੋਕਣ ਦੀ ਅਪੀਲ ਕੀਤੀ ਸੀ । ਗਾਜ਼ੀਆਬਾਦ ਦੇ ਪੁਲੀਸ ਕਮਿਸ਼ਨਰ ਅਜੇ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਅਸੀਂ ਰਾਹੁਲ ਗਾਂਧੀ ਨੂੰ ਸੰਭਲ ਜਾਣ ਦੀ ਇਜਾਜ਼ਤ ਨਹੀਂ ਦੇਵਾਂਗੇ ਕਿਉਂਕਿ ਉੱਥੇ ਪ੍ਰਸ਼ਾਸਨ ਦੁਆਰਾ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਮੌਕੇ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ । ਜਿ਼ਕਰਯੋਗ ਹੈ ਕਿ ਸੰਭਲ ਵਿਚ 19 ਨਵੰਬਰ ਤੋਂ ਤਣਾਅ ਪੈਦਾ ਹੋ ਗਿਆ ਸੀ, ਜਦੋਂ ਅਦਾਲਤ ਦੇ ਹੁਕਮਾਂ ’ਤੇ ਮੁਗਲ ਯੁੱਗ ਦੀ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ । 24 ਨਵੰਬਰ ਨੂੰ ਦੂਜੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ ਜਦੋਂ ਪ੍ਰਦਰਸ਼ਨਕਾਰੀ ਸ਼ਾਹੀ ਜਾਮਾ ਮਸਜਿਦ ਨੇੜੇ ਇਕੱਠੇ ਹੋਏ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪ ਹੋ ਗਈ। ਇਸ ਹਿੰਸਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ।
Related Post
Popular News
Hot Categories
Subscribe To Our Newsletter
No spam, notifications only about new products, updates.