ਨਸਿ਼ਆਂ ਵਿਰੁੁੱਧ ਜੰਗ ਦੇ 326ਵੇਂ ਦਿਨ ਹੋਈ 309 ਥਾਵਾਂ ਤੇ ਛਾਪੇਮਾਰੀ
- by Jasbeer Singh
- January 22, 2026
ਨਸਿ਼ਆਂ ਵਿਰੁੁੱਧ ਜੰਗ ਦੇ 326ਵੇਂ ਦਿਨ ਹੋਈ 309 ਥਾਵਾਂ ਤੇ ਛਾਪੇਮਾਰੀ ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਨੂੰ 326ਵਾਂ ਦਿਨ ਪੂਰਾ ਹੋ ਚੁੱਕਿਆ ਹੈ। ਮੁਹਿੰਮ ਦੌਰਾਨ ਕੀਤੀ ਗਈ 309 ਥਾਵਾਂ ਤੇ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸੂਬੇ ਵਿੱਚੋਂ ਨਸ਼ਾਖੋਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਜੰਗ ਮੁਹਿੰਮ ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਸ ਨੇ ਜਿਥੇ 309 ਥਾਵਾਂ ‘ਤੇ ਛਾਪੇਮਾਰੀ ਕੀਤੀ, ਉੇਥੇ ਪੰਜਾਬ ਭਰ ਵਿੱਚ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 78 ਕੇਸ ਦਰਜ ਕੀਤੇ ਗਏ ਹਨ। ਇਸ ਨਾਲ 326 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 45 ਹਜ਼ਾਰ 748 ਹੋ ਗਈ ਹੈ। ਛਾਪਾਮਾਰੀ ਦੌਰਾਨ ਕੀ ਕੁੱਝ ਕੀਤਾ ਬਰਾਮਦ ਪੰਜਾਬ ਪੁਲਸ ਨੇ ਪੰਜਾਬ ਦੀਆਂ 309 ਥਾਵਾਂ ਤੇ ਕੀਤੀ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 377 ਗ੍ਰਾਮ ਹੈਰੋਇਨ, 1529 ਨਸ਼ੀਲੀਆਂ ਗੋਲੀਆਂ-ਕੈਪਸੂਲ ਅਤੇ 5,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਥੇ ਹੀ ਬਸ ਨਹੀਂ ਉਕਤ ਮੁਹਿੰਕ ਦੌਰਾਨ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਉਣ ਲਈ ਪ੍ਰੇਰਿਆ ਵੀ ਗਿਆ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ। 100 ਤੋਂ ਵਧ ਪੁਲਸ ਟੀਮਾਂ ਨੇ ਕੀਤੀ ਸੀ ਛਾਪੇਮਾਰੀ ਨਸਿ਼ਆਂ ਵਿਰੁੱਧ ਜੰਗ ਮੁਹਿੰਮ ਵਿਚ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 319 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ । ਪੰਜਾਬ ਸਰਕਾਰ ਨੇ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ ਲਾਗੂ ਕਰਨਾ, ਨਸ਼ਾ ਛੁਡਾਉਣਾ ਅਤੇ ਰੋਕਥਾਮ ਲਾਗੂ ਕੀਤੀ ਹੋਈ ਹੈ ।
