post

Jasbeer Singh

(Chief Editor)

Punjab

ਗੈਂਗਸਰਾਂ ਤੇ ਵਾਰ ਮੁਹਿੰਮ ਦੇ 60ਵੇਂ ਦਿਨ ਹੋਈ 675 ਟਿਕਾਣਿਆਂ ਤੇ ਛਾਪੇਮਾਰੀ

post-img

ਗੈਂਗਸਰਾਂ ਤੇ ਵਾਰ ਮੁਹਿੰਮ ਦੇ 60ਵੇਂ ਦਿਨ ਹੋਈ 675 ਟਿਕਾਣਿਆਂ ਤੇ ਛਾਪੇਮਾਰੀ ਚੰਡੀਗੜ੍ਹ 23 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਵਿੱਢੀ ਮੁਹਿੰਮ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 60ਵੇਂ ਦਿਨ 675 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਪੁਲਸ ਟੀਮਾਂ ਨੇ ਮੁਹਿੰਮ ਦੌਰਾਨ ਕਿੰਨੇ ਵਿਅਕਤੀਆਂ ਨੂੰ ਕੀਤਾ ਹੈ ਗ੍ਰਿਫ਼ਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਸ ਦੀਆਂ ਟੀਮਾਂ ਨੇ 416 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,099 ਹੋ ਗਈ ਹੈ । ਇਸ ਤੋਂ ਇਲਾਵਾ, 100 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 168 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ । ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 385ਵਾਂ ਦਿਨ ਪੰਜਾਬ ਵਿਚ ਨਸਿ਼ਆਂ ਵਿਰੁੱਧ ਜੰਗ ਜਿਸਨੂੰ 385ਵਾਂ ਦਿਨ ਹੋ ਚੁੱਕਿਆ ਹੈ ਤਹਿਤ ਪੁਲਸ ਟੀਮਾਂ ਨੇ 125 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 9.8 ਕਿਲੋਗ੍ਰਾਮ ਹੈਰੋਇਨ, 906 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 36,560 ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 385 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 54,886 ਹੋ ਗਈ ਹੈ ।

Related Post

Instagram