ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 34ਵੇਂ ਦਿਨ 487 ਥਾਵਾਂ ਤੇ ਕੀਤੀ ਛਾਪੇੇਮਾਰੀ
- by Jasbeer Singh
- February 24, 2026
ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 34ਵੇਂ ਦਿਨ 487 ਥਾਵਾਂ ਤੇ ਕੀਤੀ ਛਾਪੇੇਮਾਰੀ ਚੰਡੀਗੜ੍ਹ, 24 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ ਤੇ ਸਾਥੀਆਂ ਵਿਰੁੱਧ ਵਿੱਢੀ ਮੁਹਿੰਮ ਗੈਂਗਸਟਰਾਂ ਤੇ ਵਾਰ ਦੇ 34ਵੇਂ ਦਿਨ 487 ਪਛਾਣ ਅਤੇ ਮੈਪ ਕੀਤੇ ਟਿਕਾਣਿਆਂ ਤੇ ਛਾਪੇੇਮਾਰੀ ਕੀਤੀ ਗਈ। ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਪੰਜਾਬ ਪੁਲਿਸ ਵਲੋਂ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 34ਵੇਂ ਦਿਨ ਸੂਬੇ ਭਰ ਵਿਚ ਜਿਥੇ ਗੈਂਗਸਟਰ ਸਾਥੀਆਂ ਦੇ 487 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਦੇ ਚਲਦਿਆਂ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਅਤੇ ਮੁਲਜਮਾਂ ਦੇ ਕਬਜੇ ਵਿਚੋਂ ਇਕ ਹਥਿਆਰ ਬਰਾਮਦ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਗਿਣਤੀ 11 ਹਜ਼ਾਰ 82 ਹੋ ਗਈ ਹੈ। ਦੱਸਣਯੋਗ ਹੈ ਕਿ ਉਪਰਸੋਕਤ ਮੁਹਿੰਮ ਤਹਿਤ ਪੰਜਾਬ ਦੇ ਸਮੁੱਚੇ ਜਿਲਿਆਂ ਦੀਆਂ ਪੁਲਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨਾਲ ਨੇੜਿਓਂ ਤਾਲਮੇਲ ਕਰਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ । ਕਿੰਨੇ ਭਗੌੜਿਆਂ ਨੂੰ ਕੀਤਾ ਗ੍ਰਿਫ਼ਤਾਰ ਉਕਤ ਮੁਹਿੰਮ ਤਹਿਤ 86 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 151 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਐਲਾਨੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਲੋਕ ਸੰਭਾਵੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿਚ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਇਸ ਹੈਲਪਲਾਈਨ ‘ਤੇ ਸਾਂਝੀ ਕੀਤੀ ਜਾ ਸਕਦੀ ਹੈ । ਯੁੱਧ ਨਸਿ਼ਆਂ ਵਿਰੁੱਧ ਕਿੰਨੇ ਤਸਕਰ ਕੀਤੇ ਗ੍ਰਿਫ਼ਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਪੁਲਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”, 359ਵੇਂ ਦਿਨ ਜਾਰੀ ਰੱਖੀ, 99 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 6.9 ਕਿਲੋਗ੍ਰਾਮ ਹੈਰੋਇਨ, 6 ਕਿਲੋਗ੍ਰਾਮ ਆਈਸ, 1 ਕਿਲੋਗ੍ਰਾਮ ਅਫੀਮ, 210 ਕਿਲੋਗ੍ਰਾਮ ਭੁੱਕੀ, 577 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ, ਅਤੇ 7,870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ 359 ਦਿਨਾਂ ਵਿਚ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 50,964 ਹੋ ਗਈ ਹੈ। ਨਸ਼ਾ ਛਡਾਓ ਅਭਿਆਨ ਦੇ ਤਹਿਤ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ।
