post

Jasbeer Singh

(Chief Editor)

Punjab

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 136ਵੇਂ ਦਿਨ 548 ਥਾਈਂ ਹੋਈ ਛਾਪੇਮਾਰੀ

post-img

ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 136ਵੇਂ ਦਿਨ 548 ਥਾਈਂ ਹੋਈ ਛਾਪੇਮਾਰੀ

ਚੰਡੀਗੜ੍ਹ, 6 ਜੂਨ 2026 : ’ਗੈਂਗਸਟਰਾਂ ‘ਤੇ ਵਾਰ’ ('War on gangsters') ਦੇ 136ਵੇਂ ਦਿਨ ਪੰਜਾਬ ਪੁਲਸ ਵਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਮੁਹਿੰਮ ਦੇ 136ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,212 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 461ਵਾਂ ਦਿਨ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 461ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 476 ਨਸ਼ੀਲੀਆਂ ਗੋਲੀਆਂ (Narcotic pills) ਅਤੇ 5100 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ 461 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,841 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Related Post

Instagram