ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 79ਵੇਂ ਦਿਨ 567 ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ
- by Jasbeer Singh
- April 10, 2026
ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 79ਵੇਂ ਦਿਨ 567 ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਚੰਡੀਗੜ੍ਹ, 10 ਅਪ੍ਰੈਲ 2026 : ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 79ਵੇਂ ਦਿਨ ਪੰਜਾਬ ਪੁਲਸ ਵਲੋਂ ਪੰਜਾਬ ਵਿਚ 567 ਥਾਵਾਂ ਤੇ ਛਾਪੇਮਾਰੀਆਂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਹਿੰਮ ਦੇ 79ਵੇਂ ਦਿਨ ਹੋਰ ਕੀ ਕੀ ਕੀਤਾ ਗਿਆ ਪੰਜਾਬ ਪੁਲਸ ਨੇ “ਗੈਂਗਸਟਰ ‘ਤੇ ਵਾਰ” ਮੁਹਿੰਮ ਦੇ 79ਵੇਂ ਦਿਨ ਪੰਜਾਬ ਸੂਬੇ ਭਰ ਵਿਚ ਜਿਥੇ ਗੈਂਗਸਟਰ ਸਾਥੀਆਂ ਦੇ 567 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀਆਂ ਕੀਤੀ ਉਥੇ ਪੰਜਾਬ ਪੁਲਸ ਦੀਆਂ ਟੀਮਾਂ ਨੇ 252 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 19,894 ਹੋ ਗਈ ਹੈ । ਕਿੰਨੇ ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ ਪੰਜਾਬ ਅੰਦਰ ਚੱਲ ਰਹੀ ਮੁਹਿੰਮ ਮੌਕੇ 80 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 72 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ । ਪੁਲਸ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ। ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ‘ਤੇ ਗੁਮਨਾਮ ਤੌਰ ‘ਤੇ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਦੀ ਰਿਪੋਰਟ ਕਰ ਸਕਦੇ ਹਨ, ਇਸਦੇ ਨਾਲ ਹੀ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੰਜਾਬ ਵਿਚ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 404ਵਾਂ ਦਿਨ ਪੰਜਾਬ ਵਿਚ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 404ਵੇਂ ਦਿਨ ਪੁਲਸ ਟੀਮਾਂ ਨੇ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 2.9 ਕਿਲੋਗ੍ਰਾਮ ਹੈਰੋਇਨ, 40,507 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ-ਕੈਪਸੂਲ ਅਤੇ 27,299 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 404 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 57,952 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ।
