post

Jasbeer Singh

(Chief Editor)

Punjab

ਬਰਸਾਤ ਨੇ ਬਦਲਿਆ ਮੌਸਮ ਦਾ ਮਿਜਾਜ, ਦੇਖੋ ਪੂਰੀ ਖ਼ਬਰ........

post-img

ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਵਿੱਚ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਰ ਰਾਤ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਨੂੰ ਓਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ 6 ਜੁਲਾਈ ਨੂੰ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਅਤੇ ਸ਼ਨੀਵਾਰ ਸਵੇਰੇ ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਵਿੱਚ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਲੁਧਿਆਣਾ ਵਿੱਚ 34.8 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਟਿਆਲਾ ਵਿੱਚ 35.0 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਠਾਨਕੋਟ ਵਿੱਚ 36.5, ਬਰਨਾਲਾ ਵਿੱਚ 34.0 ਅਤੇ ਜਲੰਧਰ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 29.2 ਡਿਗਰੀ, ਲੁਧਿਆਣਾ ਦਾ 26.9, ਪਟਿਆਲਾ ਦਾ 28.6, ਬਠਿੰਡਾ ਦਾ 26.2, ਬਰਨਾਲਾ ਦਾ 28.6 ਅਤੇ ਜਲੰਧਰ ਦਾ 28.8 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ ਅਤੇ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਲੁਧਿਆਣਾ ਵਿੱਚ 34.8 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਟਿਆਲਾ ਵਿੱਚ 35.0 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਠਾਨਕੋਟ ਵਿੱਚ 36.5, ਬਰਨਾਲਾ ਵਿੱਚ 34.0 ਅਤੇ ਜਲੰਧਰ ਵਿੱਚ 35.3 ਡਿਗਰੀ ਦਰਜ ਕੀਤਾ ਗਿਆ।

Related Post