
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੰਸਦ ’ਚ ਚੁੱਕਿਆ ਮੁੱਦਾ ..
- by Jasbeer Singh
- August 7, 2024

(7-august-2024) : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਕਾਏ ਜਾਰੀ ਕਰਨ ਦਾ ਮੁੱਦਾ ਸੰਸਦ ਵਿੱਚ ਚੁੱਕਿਆ। ਇਸ ਮੁੱਦੇ ਸਬੰਧੀ ਰਾਜ ਸਭਾ ਵਿੱਚ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ, ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਹਾਲਾਂਕਿ ਇਨ੍ਹਾਂ 10 ਸਾਲਾਂ ਵਿੱਚ ਸਭ ਤੋਂ ਕ੍ਰਾਂਤੀਕਾਰੀ ਜਾਂ ਪਰਿਵਰਤਨਕਾਰੀ ਕੰਮ ਗਰੀਬ ਅਤੇ ਪਛੜੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਿੱਚ ਕੀਤਾ ਗਿਆ ਹੈ। ਇਹ ਅੰਤੋਦਿਆ ਦਾ ਸਭ ਤੋਂ ਵੱਡਾ ਮਾਧਿਅਮ ਹੈ।ਉਹਨਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ, ਮੋਦੀ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਦੇ 11 ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫੇ ਪ੍ਰਦਾਨ ਕੀਤੇ ਹਨ। ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਸਤਨਾਮ ਸੰਧੂ ਨੇ ਦੱਸਿਆ, “ਪਰ ਪੰਜਾਬ ਦੀ ਪਿਛਲੀ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਕੀਤੀ ਹੈ। ਸੂਬਾ ਸਰਕਾਰ ਦੀ ਦੇਣਦਾਰੀ ਦੇ ਬਾਵਜੂਦ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ 1084.90 ਕਰੋੜ ਰੁਪਏ ਜਾਰੀ ਨਹੀਂ ਕੀਤੇ ਗਏ।