
Punjab
0
ਕਾਂਗਰਸ ਦੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ
- by Jasbeer Singh
- December 26, 2024

ਕਾਂਗਰਸ ਦੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਦੇ ਮਾਮਲੇ ’ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਕਾਂਗਰਸ ਪਾਰਟੀ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਕੁੱਲ 85 ਵਾਰਡਾਂ ਵਿਚੋਂ 40 ਸੀਟਾਂ ਕਾਂਗਰਸ ਨੂੰ ਮਿਲੀਆਂ ਤੇ ਆਮ ਆਦਮੀ ਪਾਰਟੀ ਨੂੰ 25 ਸੀਟਾਂ ਹੀ ਮਿਲੀਆਂ ਸਨ । ਕਾਂਗਰਸ ਨੂੰ ਮੇਅਰ ਬਣਾਉਣ ਲਈ 6 ਕੌਂਸਲਰਾਂ ਦੇ ਸਮਰਥਨ ਦੀ ਲੋੜ ਹੈ । ਵੜਿੰਗ ਤੇ ਬਾਜਵਾ ਦੀ ਅੱਜ ਦੁਪਹਿਰ 3 ਵਜੇ ਕੌਂਸਲਰਾਂ ਨਾਲ ਮੀਟਿੰਗ ਹੈ ।