
Punjab
0
ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਸਮੇਤ ਪਾਰਟੀ ਦੇ ਸਮੁੱਚੇ ਅਹੁਦਿਆਂ ਤੋਂ ਰਜਿੰਦਰ ਸਿੰਘ ਜੀਤ ਨੇ ਦਿੱਤਾ ਅਸਤੀ
- by Jasbeer Singh
- December 2, 2024

ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਸਮੇਤ ਪਾਰਟੀ ਦੇ ਸਮੁੱਚੇ ਅਹੁਦਿਆਂ ਤੋਂ ਰਜਿੰਦਰ ਸਿੰਘ ਜੀਤ ਨੇ ਦਿੱਤਾ ਅਸਤੀਫਾ ਚੰਡੀਗੜ੍ਹ : ਅਸਤੀਫਿਆਂ ਦੀ ਝੜੀ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇੱਕ ਹੋਰ ਝਟਕਾ ਲੱਗਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ । ਦੱਸਣਯੋਗ ਹੈ ਕਿ ਜੀਤ ਖੰਨਾ ਦੇ ਰਹਿਣ ਵਾਲੇ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ `ਤੇ ਰਹਿ ਚੁੱਕੇ ਹਨ । ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ ।