ਰਾਜਿੰਦਰਾ ਜਿੰਮਖਾਨਾ ਕਲੱਬ ਵੱਲੋ ਖਾਸ ਮੁਲਾਕਾਤ ਪ੍ਰੋਗਰਾਮ ਆਯੋਜਿਤ
- by Jasbeer Singh
- September 15, 2025
ਰਾਜਿੰਦਰਾ ਜਿੰਮਖਾਨਾ ਕਲੱਬ ਵੱਲੋ ਖਾਸ ਮੁਲਾਕਾਤ ਪ੍ਰੋਗਰਾਮ ਆਯੋਜਿਤ ਪਟਿਆਲਾ, 15 ਸਤੰਬਰ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਬਾਰਾਂਦਰੀ ਵਿਖੇ ਬਣੇ ਰਾਜਿੰਦਰਾ ਜਿਮਖਾਨਾ ਕਲੱਬ ਵੱਲੋਂ ਇਕ ਖਾਸ ਮੁਲਾਕਾਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਕਲੱਬ ਦੇ ਮੈਂਬਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ 11 ਲੱਖ ਰੁਪਏ ਦਾ ਚੈੱਕ ਸੌਂਪਿਆ। ਮੁਸੀਬਤ ਦੇ ਸਮੇਂ ਲੋਕਾਂ ਦੀ ਸਹਾਇਤਾ ਕਰਨਾ ਉਹਨਾਂ ਦਾ ਫਰਜ ਹੈ : ਕਲੱਬ ਮੈਂਬਰਜ ਇਸ ਮੌਕੇ ਕਲੱਬ ਮੈਂਬਰਾਂ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਲੋਕਾਂ ਦੀ ਸਹਾਇਤਾ ਕਰਨਾ ਉਹਨਾਂ ਦਾ ਫਰਜ ਹੈ ਅਤੇ ਉਹ ਅੱਗੇ ਵੀ ਲੋਕ ਭਲਾਈ ਦੇ ਕੰਮਾਂ ‘ਚ ਹਮੇਸ਼ਾ ਅੱਗੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਲੱਬ ਵੱਲੋਂ ਕੀਤੇ ਇਸ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਇਹ ਰਕਮ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਾਰਦਰਸ਼ੀ ਢੰਗ ਨਾਲ ਵਰਤੀ ਜਾਵੇਗੀ।ਰਾਜਿੰਦਰਾ ਜਿਮਖਾਨਾ ਕਲੱਬ ਦੇ ਸਾਰੇ ਮੈਂਬਰਾਂ ਦਾ ਇਸ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
