
Patiala News
0
ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲ
- by Jasbeer Singh
- January 9, 2025

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਭਾਦਸੋਂ ਰੋਡ ਤੇ ਪੈਂਦੇ ਪਿੰਡ ਸਿੱਧੂਵਾਲ ਵਿਖੇ ਬਣੀ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਮੁਅੱਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਮੁਅਤਲੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਕੀਤੀ ਹੈ ਤੇ ਇਸਦਾ ਮੁੱਖ ਕਾਰਨ ਰਜਿਸਟਰਾਰ ਆਨੰਦ ਪਵਾਰ ਵਲੋਂ ਵਿੱਤੀ ਬੇਨਿਯਮੀਆਂ ਤੋਂ ਇਲਾਵਾ ਆਪਣੀ ਸ਼ਕਤੀ ਅਤੇ ਅਹੁਦੇ ਦੀ ਦੁਰਵਰਤੋਂ ਕਰਨਾ ਹੈ ।