
Patiala News
0
ਰਾਜਪੁਰਾ: ਜ਼ਮੀਨੀ ਵਿਵਾਦ ਕਾਰਨ ਗੋਲੀਆਂ ਚੱਲਣ ਕਾਰਨ ਪਿਓ-ਪੁੱਤ ਸਣੇ 3 ਦੀ ਮੌਤ
- by Aaksh News
- June 26, 2024

ਇਸ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਗੋਲੀਬਾਰੀ ਦੌਰਾਨ ਪਿਓ-ਪੁੱਤ ਸਣੇ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਛਤਰ ਨਗਰ ਨੌਗਾਵਾ ਦੇ ਦਿਲਬਾਗ ਸਿੰਘ ਉਸ ਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਤੇ ਇਕ ਹੋਰ ਵਿਅਕਤੀ ਸਤਵਿੰਦਰ ਸਿੰਘ ਵਜੋਂ ਹੋਈ ਹੈ। ਇਹ ਗੋਲੀਬਾਰੀ ਵਾਹੀਯੋਗ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧੜਿਆਂ ਦੇ ਝਗੜੇ ਕਾਰਨ ਹੋਈ ਹੈ। ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।