post

Jasbeer Singh

(Chief Editor)

National

ਰਾਖਵੇਂਕਰਨ ਦੇ ਮੁੱਦੇ ’ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਮੁਲਤਵੀ

post-img

ਰਾਖਵੇਂਕਰਨ ਦੇ ਮੁੱਦੇ ’ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਮੁਲਤਵੀ ਨਵੀਂ ਦਿੱਲੀ, 26 ਜੁਲਾਈ : ਰਾਜ ਸਭਾ ਵਿਚ ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਖਜ਼ਾਨਾ ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਰਾਜ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਹੰਗਾਮਾ ਕਾਂਗਰਸ ਦੇ ਸੰਸਦ ਮੈਂਬਰ ਨੀਰਜ ਡਾਂਗੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ 1993 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਫਤਰੀ ਮੈਮੋਰੰਡਮ ਰਾਹੀਂ ਸਮਾਜਿਕ ਅਤੇ ਵਿਦਿਅਕ ਤੌਰ ’ਤੇ ਪੱਛੜੇ ਵਰਗਾਂ ਦੇ ਲੋਕਾਂ ਲਈ 27 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕੀਤੀ ਸੀ ਜਿਸ ਨੂੰ ਬਾਅਦ ਵਿੱਚ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਦੌਰਾਨ ਡਾਂਗੀ ਨੇ ਜਾਤੀ ਆਧਾਰਿਤ ਜਨਗਣਨਾ ਅਤੇ 50 ਫੀਸਦੀ ਰਾਖਵੇਂਕਰਨ ਦੀ ਸੀਮਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਆਪਣਾ ਭਾਸ਼ਣ ਜਾਰੀ ਰੱਖਿਆ। ਇਸ ਤੋਂ ਬਾਅਦ ਖਜ਼ਾਨਾ ਬੈਂਚ ਦੇ ਮੈਂਬਰਾਂ ਨੇ ਕਾਂਗਰਸ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਪ੍ਰਧਾਨਗੀ ਕਰ ਰਹੇ ਐਸ ਫਾਂਗਨੋਨ ਕੋਨਿਆਕ ਨੇ ਸਦਨ ਦੀ ਕਾਰਵਾਈ ਦੁਪਹਿਰ 3 ਵਜੇ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ।

Related Post