ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਡੀ. ਜੀ. ਪੀ. ਨੂੰ ਲਿਖਿਆ ਪੱਤਰ
ਸੁਲਤਾਨਪੁਰ ਲੋਧੀ, 28 ਜੁਲਾਈ 2026 : ਪੰਜਾਬ ਦੇ ਰਾਜ ਸਭਾ ਮੈਂਬਰ (Rajya Sabha member) ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੀ. ਜੀ. ਪੀ. ਪੰਜਾਬ ਨੂੰ ਇਕ ਪੱਤਰ (Letter) ਲਿਖਿਆ ਹੈ ।
ਕੀ ਲਿਖਿਆ ਗਿਆ ਹੈ ਪੱਤਰ ਵਿਚ
ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਵਲੋਂ ਜੋ ਅੱਜ ਡੀ. ਜੀ. ਪੀ. ਪੰਜਾਬ ਨੂੰ ਇਕ ਪੱਤਰ ਲਿਖਿਆ ਗਿਆ ਹੈ ਵਿਚ ਆਖਿਆ ਹੈ ਕਿ ਉਨ੍ਹਾਂ ਨੂੰ ਦਿੱਤੀ ਗਈ ਸਰਕਾਰੀ ਸੁਰੱਖਿਆ ਉਨ੍ਹਾਂ ਦੀ ਆਪਣੀ ਮਰਜ਼ੀ ਦੇ ਮੁਤਾਬਕ ਵਾਪਸ ਲੈ ਲਈ ਜਾਵੇ । ਪੱਤਰ ਵਿਚ ਉਨ੍ਹਾਂ ਆਖਿਆ ਕਿ ਮੌਜੂਦਾ ਹਾਲਾਤਾਂ ਵਿਚ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਜਿਆਦਾ ਜ਼ਰੂਰੀ ਹੈ, ਇਸ ਲਈ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਛੇ ਜਵਾਨਾਂ ਨੂੰ ਜਨਤਾ ਦੀ ਸੇਵਾ ਲਈ ਥਾਣਿਆਂ ਵਿਚ ਭੇਜਿਆ ਜਾਵੇ ।
ਹੋਰ ਕੀ ਕੀ ਆਖਿਆ ਗਿਆ ਹੈ ਪੱਤਰ ਵਿਚ
ਸੰਤ ਸੀਚੇਵਾਲ ਨੇ ਪੱਤਰ ਵਿਚ ਸਿਰਫ਼ ਆਪਣੀ ਮਰਜ਼ੀ ਨਾਲ ਮਿਲੀ ਸੁਰੱਖਿਆ ਹੀ ਵਾਪਸ ਲੈਣ ਲਈ ਨਹੀਂ ਆਖਿਆ ਗਿਆ ਹੈ ਬਲਕਿ ਡੀ. ਜੀ. ਪੀ. ਪੰਜਾਬ (D. G. P. Punjab) ਨੂੰ ਭੇਜੇ ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜਲੰਧਰ ਜਿਲ੍ਹੇ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਦੇ ਆਲੇ-ਦੁਆਲੇ ਚੋਰੀਆਂ, ਲੁੱਟ-ਖੋਹ ਅਤੇ ਨਸ਼ਿਆਂ ਨਾਲ ਸਬੰਧਤ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧੇ ਦੇ ਚਲਦਿਆਂ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਛੇ ਜਵਾਨਾਂ ਵਿੱਚੋਂ ਤਿੰਨ ਨੂੰ ਲੋਹੀਆਂ ਖਾਸ ਥਾਣੇ ਅਤੇ ਤਿੰਨ ਨੂੰ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਕੀਤਾ ਜਾਵੇ ਤਾਂ ਜੋ ਉਹ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਯੋਗਦਾਨ ਪਾ ਸਕਣ ।
