
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾ
- by Jasbeer Singh
- February 27, 2025

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ : ਰੇਖਾ ਅਗਰਵਾਲ ਪਟਿਆਲਾ, 27 ਫਰਵਰੀ () : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੀ ਮਹਿਲਾ ਵਿੰਗ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ । ਉਨ੍ਹਾਂ ਆਮ ਆਦਮੀ ਪਾਰਟੀ `ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਤੋਂ ਸੰਸਦ ਦੇ ਉੱਚ ਸਦਨ ਵਿੱਚ ਦਾਖਲ ਹੋਣ ਲਈ ਇੱਕ ਹੋਰ ਗੈਰ-ਪੰਜਾਬ ਲਈ ਰਾਹ ਪੱਧਰਾ ਕਰ ਰਹੀ ਹੈ । ਰੇਖਾ ਅਗਰਵਾਲ ਨੇ ਕਿਹਾ ਕਿ `ਆਪ` ਇਕ ਵਾਰ ਫਿਰ ਪੰਜਾਬੀਆਂ ਦੀ ਪਿੱਠ `ਤੇ ਚਾਕੂ ਮਾਰਨ ਜਾ ਰਹੀ ਹੈ । ਇਸ ਤੋਂ ਪਹਿਲਾਂ ਪਾਰਟੀ ਨੇ ਗੈਰ-ਪੰਜਾਬੀ ਸੰਦੀਪ ਪਾਠਕ ਨੂੰ ਪੰਜਾਬ ਤੋਂ ਰਾਜ ਸਭਾ ਲਈ ਭੇਜਿਆ ਸੀ । ਹਾਲਾਂਕਿ ਉਹ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ, ਜਿਸਦੀ ਉਦਾਹਰਣ ਅਕਤੂਬਰ 2023 ਵਿੱਚ ਹਰਿਆਣਾ ਵਿੱਚ ਇੱਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ, ਸੰਦੀਪ ਪਾਠਕ ਦਰਿਆਈ ਪਾਣੀਆਂ `ਤੇ ਪੰਜਾਬ ਦੇ ਦਾਅਵਿਆਂ ਦਾ ਜ਼ੋਰਦਾਰ ਬਚਾਅ ਕਰਨ ਵਿੱਚ ਅਸਮਰੱਥ ਰਹਿਣ ਤੋਂ ਮਿਲਦੀ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਅਸੀਂ `ਆਪ` ਦੇ ਗੈਰ-ਪੰਜਾਬੀ ਰਾਜ ਸਭਾ ਮੈਂਬਰਾਂ ਤੋਂ ਹੋਰ ਕੀ ਉਮੀਦ ਕਰ ਸਕਦੇ ਹਾਂ । ਰੇਖਾ ਅਗਰਵਾਲ ਨੇ ਕਿਹਾ ਕਿ ਇਸ ਕਦਮ ਦਾ ਇਕੋ ਇਕ ਮਕਸਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਸੇ ਕਰਨਾ ਹੈ ਤੇ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਦੇ ਫੈਸਲੇ ਲੈਣਗੇ । ਰੇਖਾ ਅਗਰਵਾਲ ਨੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੂੰ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਜਾਂਚ ਕਰਨ ਦੀ ਅਪੀਲ ਕੀਤੀ, ਜੋ ਦਿੱਲੀ ਦੀ ਸ਼ਰਾਬ ਨੀਤੀ ਦੀ ਨਕਲ ਹੈ। ਕੈਗ ਦੀ ਰਿਪੋਰਟ ਮੁਤਾਬਕ 2021-22 `ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ `ਚ ਮਕੁਝ ਮਸਲਿਆਂ ਕਾਰਨ ਦਿੱਲੀ ਸਰਕਾਰ ਨੂੰ 2,002 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਇਸੇ ਤਰ੍ਹਾਂ ਦੀ ਗੜਬੜੀ ਹੋਣ ਦੀ ਸੰਭਾਵਨਾ ਹੈ ਅਤੇ ਇਸ ਦਾ ਪਰਦਾਫਾਸ਼ ਕਰਨ ਦੀ ਲੋੜ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.