post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ

post-img

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ ਪਟਿਆਲਾ, 19 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ । ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਮੁਤਾਬਕ ਬੰਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਵੱਲੋਂ ਰੱਖੜੀ ਬੰਨ੍ਹੇ ਜਾਣ ਦੇ ਬੰਦੋਬਸਤ ਵਿਸ਼ੇਸ਼ ਤੌਰ ’ਤੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿੱਚ ਕੈਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ਵਿੱਚ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਕੈਦੀਆਂ ਵਿੱਚ ਸੱਚੇ ਸੁਧਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਮਿਲਣ ਦਾ ਮੌਕਾ ਦਿੰਦੇ ਹਨ । ਇਸੇ ਦੌਰਾਨ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਵੇਰ ਤੋਂ ਹੀ ਬੰਦੀਆਂ ਨੂੰ ਰੱਖੜੀ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਛੋਟ ਦਿੱਤੀ ਗਈ ਸੀ।

Related Post