post

Jasbeer Singh

(Chief Editor)

Patiala News

ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਵਿਸ਼ੇਸ ਪ੍ਰਬੰਧਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ : ਜੇਲ੍ਹ ਸੁਪਰਡੈਂਟ ਲਲਿਤ ਕੋਹਲੀ

post-img

ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਵਿਸ਼ੇਸ ਪ੍ਰਬੰਧਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ : ਜੇਲ੍ਹ ਸੁਪਰਡੈਂਟ ਲਲਿਤ ਕੋਹਲੀ ਸੰਗਰੂਰ, 19 ਅਗਸਤ: ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਕੈਦੀਆਂ ਤੇ ਬੰਦੀਆਂ ਲਈ ਰੱਖੜੀ ਦੇ ਤਿਉਹਾਰ ਮੌਕੇ ਪੁਖ਼ਤਾ ਇੰਤਜ਼ਾਮ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਵਿਚਕਾਰ ਪਿਆਰ ਅਤੇ ਵਿਸ਼ਵਾਸ ਦੇ ਬੰਧਨ ਦਾ ਜਸ਼ਨ ਹੈ ਅਤੇ ਇਹ ਕੈਦੀਆਂ ਨੂੰ ਵੀ ਉਨ੍ਹਾਂ ਦੇ ਪਰਿਵਾਰਾਂ ਦੇ ਨੇੜੇ ਲਿਆਉਂਦਾ ਹੈ ਅਤੇ ਉਨ੍ਹਾਂ ਦੇ ਰਿਸ਼ਤੇ ਨੂੰ ਮਜ਼ਬੂਤ ਕਰਦਾ ਹੈ । ਉਨ੍ਹਾਂ ਕਿਹਾ ਕਿ ਕੈਦੀਆਂ ਅਤੇ ਮਹਿਮਾਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਡਿਉਢੀ ਦੇ ਅੰਦਰ ਅਤੇ ਬਾਹਰ ਵਾਧੂ ਸਟਾਫ ਤਾਇਨਾਤ ਕੀਤਾ, ਵੱਖ-ਵੱਖ ਥਾਵਾਂ 'ਤੇ ਸੁਪਰਵਾਈਜ਼ਰੀ ਅਮਲੇ ਅਤੇ ਐਨਜੀਓ ਦਾ ਸਹਿਯੋਗ ਲਿਆ ਗਿਆ । ਸੁਪਰਡੈਂਟ ਨੇ ਦੱਸਿਆ ਕਿ ਕੈਦੀਆਂ ਤੇ ਬੰਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਪਰਿਵਾਰਾਂ ਨਾਲ ਸਾਂਝ ਗੂੜ੍ਹੀ ਕਰਨ ਲਈ ਉੱਚ-ਗੁਣਵੱਤਾ ਵਾਲੀਆਂ ਮਿਠਾਈਆਂ ਦੀ ਪੇਸ਼ਕਸ਼ ਕਰਕੇ ਅਤੇ ਇਮਾਰਤ ਨੂੰ ਸਜਾ ਕੇ ਇੱਕ ਚੰਗਾ ਮਾਹੌਲ ਵੀ ਯਕੀਨੀ ਬਣਾਇਆ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਹੂਲਤ ਲਈ ਉਡੀਕ ਘਰ ਅਤੇ ਬਾਹਰ ਵਿਹੜੇ ਵਿਚ ਬੈਠਣ ਦੇ ਆਰਾਮਦਾਇਕ ਪ੍ਰਬੰਧ ਕੀਤੇ, ਪੱਖੇ ਅਤੇ ਪੀਣਯੋਗ ਸਾਫ਼ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ । ਸੁਪਰਡੈਂਟ ਕੋਹਲੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਸੇਵੀ ਸੰਸਥਾ ਬ੍ਰਹਮਾਕੁਮਾਰੀਜ਼ ਦੇ ਨੁਮਾਇੰਦਿਆਂ ਵੱਲੋਂ ਇਸ ਸ਼ੁਭ ਮੌਕੇ 'ਤੇ ਰੱਖੜੀਆਂ ਬੰਨ੍ਹਣ ਲਈ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਕੀਤਾ ਗਿਆ ਅਤੇ ਪ੍ਰੇਰਣਾਦਾਇਕ ਵਿਚਾਰਾਂ ਤੇ ਹੌਸਲਾ ਅਫਜਾਈ ਦੇ ਸ਼ਬਦ ਸਾਂਝੇ ਕੀਤੇ। ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਕੈਦੀਆਂ ਅਤੇ ਸਟਾਫ਼ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣ ਲਈ ਤਣਾਅ ਪ੍ਰਬੰਧਨ ਅਤੇ ਮੈਡੀਟੇਸ਼ਨ ਵਰਗੇ ਵੱਖ-ਵੱਖ ਵਿਸ਼ਿਆਂ 'ਤੇ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਸੈਮੀਨਾਰ ਕਰਵਾਉਣ ਦਾ ਵੀ ਪ੍ਰਣ ਲਿਆ ।

Related Post