post

Jasbeer Singh

(Chief Editor)

Punjab

ਟਿਕਟ ਨਾ ਮਿਲਣ ਤੇ ਰਣਜੀਤ ਚੌਟਾਲਾ ਨੇ ਦਿੱਤਾ ਅਸਤੀਫਾ

post-img

ਟਿਕਟ ਨਾ ਮਿਲਣ ਤੇ ਰਣਜੀਤ ਚੌਟਾਲਾ ਨੇ ਦਿੱਤਾ ਅਸਤੀਫਾ ਹਰਿਆਣਾ : ਭਾਜਪਾ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਉਹ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੇ ਸੁਆਲ ’ਤੇ ਉਨ੍ਹਾਂ ਨੇ ਕੋਈ ਜੁਆਬ ਨਹੀਂ ਦਿੱਤਾ ਪਰ ਇੰਨਾ ਜ਼ਰੂਰ ਕਿਹਾ ਕਿ ਉਹ ਰਾਣੀਆਂ ਹਲਕੇ ਤੋਂ ਹੀ ਚੋਣ ਲੜਨਗੇ। ਗ਼ੌਰਤਲਬ ਹੈ ਕਿ ਰਣਜੀਤ ਸਿੰਘ ਚੌਟਾਲਾ 2019 ’ਚ ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸਨ ਅਤੇ ਬਾਅਦ ਵਿੱਚ ਉਹ ਭਾਜਪਾ ’ਚ ਸ਼ਾਮਲ ਹੋ ਗਏ ਸਨ।

Related Post