post

Jasbeer Singh

(Chief Editor)

Patiala News

ਕੌਮਾਂਤਰੀ ਮਹਿਲਾ ਦਿਵਸ ਮੌਕੇ 31 ਮਹਿਲਾਵਾਂ ਨੂੰ ਰੰਜੀਤਾ ਪੰਨੂ, ਗੋਗੀਆ ਤੇ ਸ਼ਾਇਨਾ ਕਪੂਰ ਵੱਲੋਂ ਸਨਮਾਨ

post-img

ਕੌਮਾਂਤਰੀ ਮਹਿਲਾ ਦਿਵਸ ਮੌਕੇ 31 ਮਹਿਲਾਵਾਂ ਨੂੰ ਰੰਜੀਤਾ ਪੰਨੂ, ਗੋਗੀਆ ਤੇ ਸ਼ਾਇਨਾ ਕਪੂਰ ਵੱਲੋਂ ਸਨਮਾਨ ਮਹਿਲਾਵਾਂ ਹਰ ਖੇਤਰ ਵਿੱਚ ਅਗਵਾਈ ਕਰ ਰਹੀਆਂ ਹਨ : ਰੰਜੀਤਾ ਪੰਨੂ -ਮਹਿਲਾਵਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਤਰੱਕੀ ਸੰਭਵ : ਮੇਅਰ ਪਟਿਆਲਾ, 9 ਮਾਰਚ 2026 : ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਂਟਰਲ ਪਬਲਿਕ ਲਾਇਬਰੇਰੀ, ਮਾਲ ਰੋਡ ਪਟਿਆਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਮਤੀ ਰੰਜੀਤਾ ਪੰਨੂ ਸੁਪਤਨੀ ਸ੍ਰੀ ਬਲਤੇਜ ਪੰਨੂ ਜਨਰਲ ਸਕੱਤਰ ਪੰਜਾਬ, ਆਮ ਆਦਮੀ ਪਾਰਟੀ, ਮੇਅਰ ਸ੍ਰੀ ਕੁੰਦਨ ਗੋਗੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂਰ ਅਤੇ ਡਾ. ਵਰਿੰਦਰ ਗਰਗ ਐਮ.ਡੀ. ਰੈਡਿਓਲੋਜੀ, ਓ.ਐਸ.ਡੀ. ਟੂ ਪ੍ਰੈਜ਼ੀਡੈਂਟ ਪੀ. ਜੀ. ਆਈ. ਐਮ. ਈ. ਆਰ. ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ । ਉਨ੍ਹਾਂ ਨੇ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ । ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਬੇਦੀ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਇਸ ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 31 ਪ੍ਰਮੁੱਖ ਮਹਿਲਾ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਉਦੇਸ਼ ਮਹਿਲਾਵਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਪਹੁੰਚਾਉਣਾ ਸੀ । ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਤਰੱਕੀ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੇ ਸਿੱਖਿਆ, ਸਿਹਤ, ਸਮਾਜ ਸੇਵਾ, ਪ੍ਰਸ਼ਾਸਨ, ਕਲਾ ਅਤੇ ਹੋਰ ਕਈ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਉਹ ਹਰ ਖੇਤਰ ਵਿੱਚ ਅਗਵਾਈ ਕਰ ਰਹੀਆਂ ਹਨ । ਇਸ ਮੌਕੇ ਸੁਮਨ ਬਤਰਾ ਨੇ ਮੰਚ ਸੰਚਾਲਨ ਦੀ ਭੂਮਿਕਾ ਨੂੰ ਬਖੂਬੀ ਨਿਭਾਇਆ। ਸਮਾਗਮ ਵਿਚ ਕਵਿਤਾਵਾਂ ਅਤੇ ਸੱਭਿਆਚਾਰ ਦਾ ਵੀ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪਰਮਿੰਦਰ ਭਲਵਾਨ,ਅਧਿਆਪਕ , ਡਾਕਟਰਜ਼, ਸਮਾਜ ਸੇਵੀ, ਬੁੱਧੀਜੀਵੀ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸਮੂਹਲੀਅਤ ਕੀਤੀ ।

Related Post

Instagram