post

Jasbeer Singh

(Chief Editor)

ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ 'ਚੋਂ ਬਰਖ਼ਾਸਤ

post-img

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਵਾਲੇ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਵਾਲੇ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ। ਜਿਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ ' ਤੇ ਇੱਕ ਸੰਦੇਸ਼ ਪਾ ਕੇ ਦਿੱਤੀ ਹੈ। ਡਾ.ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਵੀ ਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਤੇ ਵਧਣ ਸਭਾ ਦੇ ਸਪੀਕਰ ਰਹੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿੱਚ ਕਈ ਉੱਚ ਅਹੁਦਿਆਂ ’ਤੇ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਗੱਲਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕਾਹਲੋਂ ਲਗਾਤਾਰ ਨਕਾਰ ਰਹੇ ਸਨ। ਹੁਣ ਜਦੋਂ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ।

Related Post