go to login
post

Jasbeer Singh

(Chief Editor)

Punjab, Haryana & Himachal

ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬ

post-img

ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ :ਭਾਈ ਅਮਰੀਕ ਸਿੰਘ ਅਜਨਾਲਾ ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਤਖਤ ਸ਼੍ਰੀ ਹਜੂਰ ਸਾਹਿਬ ਤੇ ਪਿਛਲੇ ਦਿਨੀ ਤਖਤ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕਰਨ ਨੂੰ ਲੈ ਕੇ ਅੱਜ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ ਹੈ ਅਤੇ ਉਹ ਇਸ ਦੀ ਨਿਖੇਦੀ ਕਰਦੇ ਹਨ। ਉਹਨਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਵੱਲੋਂ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਦੇ ਪਰਿਵਾਰ ਦੀ ਸਿੱਖ ਪੰਥ ਨੂੰ ਕਿਹੜੀ ਦੇਣ ਹੈ ਜੋ ਉਸ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਅੱਜ ਰਵਨੀਤ ਬਿੱਟੂ ਸਿੱਖ ਪੰਥ ਦੇ ਉਲਟ ਬੋਲਦਾ ਹੈ ਅਤੇ ਰਵਨੀਤ ਬਿੱਟੂ ਸਿੱਖ ਨਹੀਂ ਹੈ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਸਨਮਾਨਿਤ ਕਰਨ ਦਾ ਉਹ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਨ ਜੋ ਵੀ ਕੀਤਾ ਹੈ ਉਹ ਸਿੱਖ ਪਰੰਪਰਾਵਾਂ ਦੇ ਉਲਟ ਕੀਤਾ ਹੈ,ਸੰਗਤਾਂ ਇਸ ਨਾਲ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਕੁਲਵੰਤ ਸਿੰਘ ਹੁਣਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ ਜਾਂ ਫਿਰ ਉਹ ਤੋਂ ਗੁਰਮਤ ਤੋਂ ਅਣਜਾਣ ਆ ਜਾਂ ਸਿੱਖੀ ਸਿਧਾਂਤਾਂ ਤੋਂ ਅਣਜਾਣ ਹੈ।

Related Post