post

Jasbeer Singh

(Chief Editor)

Sports

ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਟੂਰਨਾਮੈਂਟ ਵਿੱਚ ਰਵਨੀਤ ਸਿੰਘ ਢੀਂਡਸਾ ਨੇ ਜਿੱਤਿਆ ਗੋਲਡ ਮੈਡਲ

post-img

ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਟੂਰਨਾਮੈਂਟ ਵਿੱਚ ਰਵਨੀਤ ਸਿੰਘ ਢੀਂਡਸਾ ਨੇ ਜਿੱਤਿਆ ਗੋਲਡ ਮੈਡਲ ਪਟਿਆਲਾ ()- ਪੰਜਾਬ ਸਰਕਾਰ ਦੁਆਰਾ ਸੂਬਾ ਵਾਸੀਆਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡਾਂ ਵਤਨ ਪੰਜਾਬ ਦੀਆਂ-2024 ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਪ੍ਰਤੀ ਲੋਕਾਂ ਵਿੱਚ ਕਾਫੀ ਰੁਝਾਨ ਪਾਈਆ ਜਾ ਰਿਹਾ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦੀਆਂ ਪਟਿਆਲਾ ਸ਼ਹਿਰੀ ਦੀਆਂ ਬਲਾਕ ਪੱਧਰੀ ਖੇਡਾਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆ ਜਾ ਰਹੀਆਂ ਹਨ। ਬਹੁਤ ਗਿਣਤੀ ਵਿੱਚ ਸ਼ਹਿਰ ਨਿਵਾਸੀ ਇਹਨਾਂ ਖੇਡਾਂ ਵਿੱਚ ਭਾਗ ਲੈ ਰਹੇ ਹਨ। ਪਟਿਆਲਾ ਸ਼ਹਿਰੀ ਬਲਾਕ ਦੇ ਸ਼ਾਟ ਪੁਟ ਈਵੈਂਟ ਦੇ ਹਰ ਉਮਰ ਵਰਗ ਵਿੱਚ ਕਾਫੀ ਮੁਕਾਬਲਾ ਵੇਖਣ ਨੂੰ ਮਿਲਿਆ। ਹਰ ਐਥਲੀਟ ਜਿਸ ਨੇ ਵੀ ਇਸ ਮੁਕਾਬਲੇ ਵਿੱਚ ਭਾਗ ਲਿਆ, ਉਸਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਜੋ ਕਿ ਮਜੀਠੀਆ ਇਨਕਲੇਵ ਪਟਿਆਲਾ ਦੇ ਨਿਵਾਸੀ ਹਨ, ਉਹਨਾਂ ਨੇ ਵੀ ਇਸ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਉਹਨਾਂ ਨੇ ਇਹਨਾਂ ਖੇਡਾਂ ਵਿੱਚ ਪਹਿਲੀ ਵਾਰ ਭਾਗ ਲਿਆ ਹੈ ਅਤੇ ਉਹ ਇਸ ਟੂਰਨਾਮੈਂਟ ਦੇ ਪ੍ਰਬੰਧ ਵੇਖ ਕੇ ਬਹੁਤ ਖੁਸ਼ ਹਨ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਮਨੁੱਖ ਨੂੰ ਸਰੀਰਿਕ ਅਤੇ ਮਾਨਸਿਕ ਤੌਰ ਤੇ ਮਜਬੂਤ ਬਣਾਉਂਦੀਆਂ ਹਨ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਖੇਡਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਣ ਦਾ ਕੰਮ ਕਰਣਗੀਆਂ। ਇਸ ਮੌਕੇ ਤੇ ਬਲਵਿੰਦਰ ਸਿੰਘ ਜੱਸਲ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੈਨੂੰ ਕੋਸ਼ਲ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਰਜੇਸ਼ ਕੁਮਾਰ, ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Related Post