post

Jasbeer Singh

(Chief Editor)

Punjab

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ

post-img

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਅੱਜ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ਿਆਂ ਦੇ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਤਿੰਨ ਦਿਨਾਂ ਵਿਚ ਅਸਤੀਫ਼ੇ ਦੇਣ ਲਈ ਕਿਹਾ ਸੀ ਪਰ ਅਜੇ ਤਕ ਨਹੀਂ ਦਿਤੇ ਗਏ । ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ ਪਰ ਦਲਜੀਤ ਸਿੰਘ ਚੀਮਾ ਵਲੋਂ ਅਜੇ ਤਕ ਇਸ ਭਰਤੀ ਨੂੰ ਸ਼ੁਰੂ ਕਰਾਉਣ ਦਾ ਕੋਈ ਹੀਲਾ ਨਹੀਂ ਕੀਤਾ ਗਿਆ । ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਭਗੌੜੇ ਹੋ ਚੁੱਕੇ ਹਨ ਅਤੇ ਕਿਸੇ ਆਦੇਸ਼ ਦੀ ਪਾਲਣਾ ਉਨ੍ਹਾਂ ਵਲੋਂ ਨਹੀਂ ਕੀਤੀ ਜਾ ਰਹੀ। ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਿਖਤੀ ਮੰਗ ਪੱਤਰ ਮੰਗਿਆ ਗਿਆ ਸੀ, ਉਹ ਅਸੀਂ ਸੌਂਪ ਦਿਤਾ ਹੈ । ਪੰਜੋਲੀ ਨੇ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਿਹੜੇ ਹੁਕਮਨਾਮੇ ਲਾਗੂ ਕੀਤੇ ਜਾਂਦੇ ਹਨ, ਉਨ੍ਹਾਂ ਫ਼ੈਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਲਾਗੂ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ। ਕਰਨੈਲ ਸਿੰਘ ਪੰਜੋਲੀ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਮਤੇ ਪਾ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਭੇਜਣ ਦੀ ਅਪੀਲ ਕੀਤੀ ਹੈ ।

Related Post