post

Jasbeer Singh

(Chief Editor)

National

ਲਖਨਊ `ਚ ਰਿਕਵਰੀ ਏਜੰਟ ਦੀ ਕੁੱਟ-ਕੁੱਟ ਕੇ ਕੇ ਹੱਤਿਆ

post-img

ਲਖਨਊ `ਚ ਰਿਕਵਰੀ ਏਜੰਟ ਦੀ ਕੁੱਟ-ਕੁੱਟ ਕੇ ਕੇ ਹੱਤਿਆ ਲਖਨਊ, 21 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਇੰਦਰਾਨਗਰ ਖੇਤਰ `ਚ ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਰਿਕਵਰੀ ਏਜੰਟ ਸ਼ਸ਼ੀ ਪ੍ਰਕਾਸ਼ ਉਪਾਧਿਆਏ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ `ਚ ਕੈਦ ਹੋ ਗਈ ।ਦੱਸਣਯੋਗ ਹੈ ਕਿ ਸ਼ਸ਼ੀ ਪ੍ਰਕਾਸ਼ ਸੈਕਟਰ-8, ਰਘੁਰਾਜਪੁਰਮ `ਚ ਕਿਰਾਏ ਦੇ ਮਕਾਨ `ਚ ਰਹਿੰਦੇ ਸੀ। ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦਾ ਮੁਹੱਲੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ, ਜੋ ਕੁੱਟਮਾਰ `ਚ ਬਦਲ ਗਿਆ । ਮੁਲਜ਼ਮਾਂ ਨੇ ਕੁੱਟਮਾਰ ਕਰਕੇ ਕਰ ਦਿੱਤਾ ਸੀ ਗੰਭੀਰ ਰੂਪ `ਚ ਜ਼ਖ਼ਮੀ ਮੁਲਜ਼ਮਾਂ ਨੇ ਉਨ੍ਹਾਂ ਨੂੰ ਕੁੱਟਮਾਰ ਕਰ ਕੇ ਗੰਭੀਰ ਰੂਪ `ਚ ਜ਼ਖ਼ਮੀ ਕਰ ਦਿੱਤਾ। ਪੁਲਸ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰ ਕੇ ਕੁਝ ਸ਼ੱਕੀਆਂ ਦੀ ਪਛਾਣ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਈ ਥਾਵਾਂ `ਤੇ - ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Related Post

Instagram