post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਵਿਖੇ 'ਫਿਜ਼ੀਕਲ ਸਾਇੰਸਜ਼, ਕੈਮੀਕਲ ਸਾਇੰਸਜ਼ ਅਤੇ ਇੰਜਨੀਅਰਿੰਗ' ਵਿਸ਼ੇ ਨਾਲ਼ ਸਬੰਧਤ ਰਿਫ਼ਰੈਸ਼ਰ ਕ

post-img

ਪੰਜਾਬੀ ਯੂਨੀਵਰਸਿਟੀ ਵਿਖੇ 'ਫਿਜ਼ੀਕਲ ਸਾਇੰਸਜ਼, ਕੈਮੀਕਲ ਸਾਇੰਸਜ਼ ਅਤੇ ਇੰਜਨੀਅਰਿੰਗ' ਵਿਸ਼ੇ ਨਾਲ਼ ਸਬੰਧਤ ਰਿਫ਼ਰੈਸ਼ਰ ਕੋਰਸ ਸੰਪੰਨ ਅਧਿਆਪਕ ਦਾ ਆਪਣੇ ਖੇਤਰ ਵਿਚਲੇ ਨਵੇਂ ਗਿਆਨ ਨਾਲ਼ ਜੁੜ ਕੇ ਅਪਡੇਟ ਰਹਿਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ ਪਟਿਆਲਾ, 17 ਜੂਨ : ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ 'ਫਿਜ਼ੀਕਲ ਸਾਇੰਸਜ਼, ਕੈਮੀਕਲ ਸਾਇੰਸਜ਼ ਅਤੇ ਇੰਜਨੀਅਰਿੰਗ' ਵਿਸ਼ੇ ਨਾਲ਼ ਸਬੰਧਤ ਰਿਫ਼ਰੈਸ਼ਰ ਕੋਰਸ ਸੰਪੰਨ ਹੋ ਗਿਆ ਹੈ।  ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਅਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਉਪ-ਕੁਲਪਤੀ ਪ੍ਰੋ. ਵਿਜੇ ਕੁਮਾਰ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਗਿਆਨ ਦੇ ਨਵੇਂ ਖੇਤਰਾਂ ਅਤੇ ਰੁਝਾਨਾਂ ਨਾਲ਼ ਜੋੜੀਂ ਰੱਖਣ ਦੇ ਲਿਹਾਜ਼ ਨਾਲ਼ 'ਰਿਫ਼ਰੈਸ਼ਰ ਕੋਰਸ' ਦਾ ਹਰੇਕ ਅਧਿਆਪਕ ਦੀ ਜ਼ਿੰਦਗੀ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਨ ਇੱਕ ਅਜਿਹਾ ਖੇਤਰ ਹੈ ਜਿੱਥੇ ਹਰੇਕ ਅਧਿਆਪਕ ਦਾ ਆਪਣੇ ਖੇਤਰ ਵਿਚਲੇ ਨਵੇਂ ਗਿਆਨ ਨਾਲ਼ ਜੁੜ ਕੇ ਅਪਡੇਟ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ। 'ਰਿਫ਼ਰੈਸ਼ਰ ਕੋਰਸ' ਇਸ ਮਕਸਦ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਰਿਫ਼ਰੈਸ਼ਰ ਕੋਰਸ ਗਿਆਨ ਦੇ ਆਦਾਨ-ਪ੍ਰਦਾਨ ਅਤੇ ਹੁਨਰ ਵਧਾਉਣ ਲਈ ਇੱਕ ਲੋੜੀਂਦਾ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਕੰਮਾਂ ਵਿੱਚ ਨਿਰੰਤਰ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।  ਮੁੱਖ ਮਹਿਮਾਨ ਡਾ. ਵਿਜੇ ਕੁਮਾਰ ਨੇ ਇਸ ਪ੍ਰੋਗਰਾਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ ਭਾਰਤ ਭਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ ਲਈ ਲਾਹੇਵੰਦ ਅਮਲ ਕਰਾਰ ਦਿੱਤਾ। ਉਨ੍ਹਾਂ ਆਪਣੇ ਭਾਸ਼ਣ ਵਿੱਚ ਤਕਨਾਲੋਜੀ ਅਤੇ ਖੋਜ ਦੀ ਪਰਿਵਰਤਨਸ਼ੀਲ ਭੂਮਿਕਾ ਨੂੰ ਉਜਾਗਰ ਕਰਦਿਆਂ ਅਹਿਮ ਨੁਕਤੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਇੰਜੀਨੀਅਰਿੰਗ ਖੇਤਰ ਵਿੱਚ ਉੱਭਰ ਰਹੀਆਂ ਚੁਣੌਤੀਆਂ ਨੂੰ ਨਵੇਂ ਗਿਆਨ ਨਾਲ਼ ਲੈਸ ਹੋ ਕੇ ਟੱਕਰਨ ਦੀ ਲੋੜ ਹੈ। ਪ੍ਰੋ. ਰਮਨ ਮੈਣੀ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਸੈਂਟਰ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਰਿਫ਼ਰੈਸ਼ਰ ਕੋਰਸ ਦੇ ਕੋਆਰਡੀਨੇਟਰ ਡਾ. ਅਨੂਪ ਠਾਕਰ ਅਤੇ ਕੋ-ਕੋਆਰਡੀਨੇਟਰ ਡਾ. ਕਰਮਜੀਤ ਸਿੰਘ ਧਾਲੀਵਾਲ ਨੇ 'ਫਿਜ਼ੀਕਲ ਸਾਇੰਸਜ਼, ਕੈਮੀਕਲ ਸਾਇੰਸਜ਼ ਅਤੇ ਇੰਜਨੀਅਰਿੰਗ' ਵਿਸ਼ੇ ਬਾਰੇ ਆਪਣੇ ਵਿਚਾਰ ਰੱਖੇ। ਅੰਤ ਵਿੱਚ ਪ੍ਰੋ. ਰਮਨ ਮੈਣੀ ਨੇ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਇਸ ਕੋਰਸ ਦੇ ਆਯੋਜਨ ਸਬੰਧੀ ਸਮਰਪਿਤ ਸਟਾਫ਼ ਮੈਂਬਰਾਂ ਡਾ. ਮਨਦੀਪ ਸਿੰਘ, ਸ਼੍ਰੀ ਦਿਆਲ ਦੱਤ, ਸ਼੍ਰੀ ਸੁਰਿੰਦਰ ਸਿੰਘ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਮਹਾਵੀਰ ਸਿੰਘ ਅਤੇ ਸ਼੍ਰੀ ਸੁਰਿੰਦਰ ਕੁਮਾਰ ਦੀ ਵੀ ਪ੍ਰਸ਼ੰਸ਼ਾ ਕੀਤੀ ਗਈ।

Related Post