post

Jasbeer Singh

(Chief Editor)

Patiala News

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

post-img

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ -ਬਰਸਾਤਾਂ ਦੇ ਮੌਸਮ 'ਚ ਸਬੰਧਤ ਵਿਭਾਗ ਰਹਿਣ ਚੌਕਸ : ਐਸ.ਡੀ.ਐਮ. ਪਟਿਆਲਾ, 5 ਜੁਲਾਈ: ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮੌਨਸੂਨ ਸੀਜ਼ਨ ਦੌਰਾਨ ਤਿਆਰ ਕੀਤੇ ਕਮਿਊਨੀਕੇਸ਼ਨ ਪਲਾਨ ਅਨੁਸਾਰ ਕੰਮ ਕਰਨ ਅਤੇ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਦੇ ਪ੍ਰਬੰਧ ਕਰਨ ਲਈ ਕਿਹਾ। ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ 'ਚ ਰਿਜਰਵ ਰੱਖਣ ਵਾਲੇ ਖਾਣ-ਪੀਣ ਦੇ ਸਮਾਨ ਦੀ ਲਿਸਟ ਬਣਾਉਣ ਲਈ ਕਿਹਾ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post