post

Jasbeer Singh

(Chief Editor)

Latest update

ਸੁਪਰੀਮ ਕੋਰਟ ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਰਾਹਤ

post-img

ਸੁਪਰੀਮ ਕੋਰਟ ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਰਾਹਤ ਨਵੀਂ ਦਿੱਲੀ, 29 ਜੁਲਾਈ : ਦੇਸ਼ ਦੀ ਸਰਵਉਚ ਅਦਾਲਤ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੱਡੀ ਰਾਹਤ ਦਿੰਦਿਆਂ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਮੰਤ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਝਾਰਖੰਡ ਹਾਈ ਕੋਰਟ ਦਾ 28 ਜੂਨ ਨੂੰ ਸੋਰੇਨ ਨੂੰ ਜ਼ਮਾਨਤ ਦੇਣ ਦਾ ਹੁਕਮ ਤਰਕਪੂਰਨ ਫੈਸਲਾ ਸੀ। ਜਸਟਿਸ ਬੀ ਆਰ ਗਵੱਈ ਅਤੇ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਝਾਰਖੰਡ ਹਾਈ ਕੋਰਟ ਦੇ ਹੁਕਮਾਂ ਵਿਚ ਦਖਲ ਨਹੀਂ ਦੇਣਗੇ ।

Related Post