
ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ
- by Jasbeer Singh
- July 29, 2024

ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਧਾਰਮਕ ਸਮਾਗਮ ਦੌਰਾਨ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਚਲਾਇਆ ਨਾਮ ਸਿਮਰਨ ਪ੍ਰਵਾਹ ਗੁਰੂ ਸਾਹਿਬ ਨੂੰ ਸੂਝ, ਸਿਆਣਪ ਅਤੇ ਦਿ੍ਰੜਤਾ ਕਰਕੇ ਮਿਲੀ ਬਾਲ ਗੁਰਿਆਈ : ਪ੍ਰੋ. ਬਡੂੰਗਰ ਪਟਿਆਲਾ 29 ਜੁਲਾਈ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੀਆਂ ਅਤੇ ਗੁਰੂ ਦਰਬਾਰ ਵਿਚ ਸੀਸ ਨਿਵਾ ਕੇ ਸ਼ਰਧਾ ਭਾਵਨਾ ਅਤੇ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦੇ ਜੀਵਨ ਇਤਿਹਾਸ ਨਾਲ ਜੋੜਦਿਆਂ ਦੱਸਿਆ ਕਿ ਗੁਰਮਤਿ ਅੰਦਰ ਜੋਤਿ ਦਾ ਮਹੱਤਵਪੂਰਨ ਅਸਥਾਨ ਹੈ, ਸਰੀਰ ਆਉਣਾ ਜਾਣਾ ਹੈ, ਪ੍ਰੰਤੂ ਸਤਿਗੁਰੂ ਦੀ ਜੋਤਿ ਹਮੇਸ਼ਾ ਸੰਸਾਰ ਅੰਦਰ ਪ੍ਰਬਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਪਾਤਸ਼ਾਹ ਨੂੰ 72 ਸਾਲ ਦੀ ਉਮਰ ’ਚ ਅਤੇ ਸ੍ਰੀ ਗੁਰੂ ਹਰਿ�ਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤਿ ਸਮਾ ਗਏ ਸਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਸੂਝ, ਸਿਆਣਪ ਅਤੇ ਦਿ੍ਰੜਤਾ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ, ਜਿਨ੍ਹਾਂ ਨੂੰ ਸੰਸਾਰ ਭਰ ਵਿਚ ਬਾਲ ਗੁਰੂ ਜਾਂ ਫਿਰ ਬਾਲਾ ਪ੍ਰੀਤਮ ਅਤੇ ਅਸ਼ਟਮ ਬਲਬੀਰਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਗੁਰੂ ਸਾਹਿਬ ਨੇ ਛੋਟੀ ਵਿਚ ਇਹ ਦਰਸਾ ਦਿੱਤਾ ਕਿ ਬੁੱਧੀਮਾਨਤਾ ਅਤੇ ਆਤਮ ਗਿਆਨ ਦੇ ਨਾਲ ਉਮਰ ਦਾ ਕੋਈ ਸਬੰਧ ਨਹੀਂ ਹੁੰਦਾ ਆਉਂ ਇਸ ਪੁਰਬ ਮੌਕੇ ਗੁਰੂ ਸਾਹਿਬ ਦੀ ਉਸ ਜੋਤਿ ਨਾਲ ਜੁੜੀਏ, ਜੋ ਪ੍ਰਮਾਤਮਾ ਦੀ ਲਿਵ ਵਿਚ ਪ੍ਰਬਲ ਰਹਿੰਦੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ ਅਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਸੁਪਰਵਾਈਜਰ ਜੋਗਾ ਸਿੰਘ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਭਾਈ ਗੁਰਪਿਆਰ ਸਿੰਘ ਜੌਹਰ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਮੈਨੇਜਰ ਕਰਮ ਸਿੰਘ, ਸੰਪੂਰਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।