
ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ
- by Jasbeer Singh
- January 6, 2025

ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ, ਸਜਾਏ ਗਏ ਧਾਰਮਕ ਦੀਵਾਨ ਗੁਰੂ ਸਾਹਿਬ ਨੇ ਕੀਤੇ ਖਾਲਸਾ ਪੰਥ ਦੀ ਸਿਰਜਣਾ ਵਰਗੇ ਮਹਾਨ ਕਾਰਜ : ਪ੍ਰੋ. ਬਡੂੰਗਰ ਪਟਿਆਲਾ 6 ਜਨਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਨ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਦਸਮੇਸ਼ ਪਿਤਾ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ । ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਹੀ, ਜਿਨ੍ਹਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਇਤਿਹਾਸਮਈ ਜੰਗਾਂ ਲੜੀਆਂ ਅਤੇ ਧਰਮ ਦੀ ਰੱਖਿਆ ਖਾਤਰ ਆਪਣੇ ਚਾਰੇ ਪੁੱਤਰਾਂ ਨੂੰ ਕੌਮ ਤੋਂ ਨਿਛਾਵਰ ਕਰ ਦਿੱਤੇ, ਜਿਨ੍ਹਾਂ ਦੀ ਸ਼ਹਾਦਤ ਦੀ ਸਿੱਖ ਇਤਿਹਾਸ ਅੰਦਰ ਅਦੁੱਤੀ ਗਾਥਾ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦਾ ਜਿਥੇ ਮਾਰਗ ਦਰਸ਼ਨ ਕਰਦਾ, ਉਥੇ ਹੀ ਸਾਰਿਆਂ ਨੂੰ ਖਾਲਸਾ ਪੰਥ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਰਸਤਾ ਵੀ ਦਿਖਾਉਂਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਪਾਵਨ ਅਸਥਾਨ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਅਤੇ ਤਖਤ ਸ੍ਰੀ ਤਲਵੰਡੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਮਹਾਨ ਕਾਰਜ ਕੀਤੇ, ਜੋ ਸਾਨੂੰ ਆਪਣੇ ਇਤਿਹਾਸ ਅਤੇ ਧਰਮ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ, ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਆਦਿ ਵੀ ਸ਼ਾਮਲ ਸਨ ।