ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਧਾਰਮਕ ਸਮਾਗਮ
- by Jasbeer Singh
- September 9, 2024
ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਧਾਰਮਕ ਸਮਾਗਮ ਤਖਤ ਸਾਹਿਬ ਤੋਂ ਪੁੱਜੇ ਪਿਆਰਿਆਂ ਪਾਸੋਂ 90 ਦੇ ਕਰੀਬ ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ ਅਜੌਕੀ ਪੀੜੀ ਨੂੰ ਗੁਰਮਤਿ ਸੱਭਿਆਚਾਰ ਦਾ ਧਾਰਨੀ ਹੋਵੇ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਡਕਾਲਾ/ਪਟਿਆਲਾ 8 ਸਤੰਬਰ : ਗੁਰਦੁਆਰਾ ਕਰਹਾਲੀ ਸਾਹਿਬ ਦੋ ਪਾਤਸ਼ਾਹੀਆਂ ਦੇ ਚਰਨਥੋਹ ਅਸਥਾਨ ਵਿਖੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਉਲੀਕੇ ਗਈ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਧਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ਕਰ ਗਏ ਹਨ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਭਾਈ ਕੀ ਤੋਂ ਪੰਜ ਪਿਆਰਿਆ ਪਾਸੋਂ 90 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਪੰਜ ਪਿਆਰਿਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਬਾਣੇ ਤੇ ਬਾਣੀ ਵਿਚ ਰਹਿ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਤੋਂ ਬਚਣ ਲਈ ਗੁਰਬਾਣੀ ਦਾ ਫਲਸਫਾ ਹੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਇਸ ਕਰਕੇ ਅਜੌਕੀ ਪੀੜੀ ਨੂੰ ਗੁਰਮਤਿ ਸੱਭਿਆਚਾਰ ਦਾ ਧਾਰਨੀ ਹੋਣੀ ਲਈ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰਨਾ ਚਾਹੀਦਾ ਹੈ। ਜਥੇਦਾਰ ਕਰਤਾਰਪੁਰ ਨੇ ਸੰਗਤਾਂ ਨੂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਕੀਤੀ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅੰਮਿ੍ਰਤ ਅਭਿਲਾਖੀ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਅਤੇ ਨਾਮ ਸਿਮਰਨ ਰਾਹੀਂ ਆਪਣੇ ਜੀਵਨ ਨੂੰ ਸਫਲਾ ਬਣਾਉਣ। ਇਸ ਮੌਕੇ ਹੈਡ ਗ੍ਰੰਥੀ ਭਾਈ ਸਤਪਾਲ ਸਿੰਘ, ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਪੈਰਿਸ ਸਿੰਘ, ਢਾਡੀ ਭਾਈ ਗੁਰਪਿਆਰ ਸਿੰਘ ਜੋਹਰ, ਜਸਵੀਰ ਸਿੰਘ ਐਮਏ, ਭਾਈ ਚਮਕੌਰ ਸਿੰਘ, ਅਮਰਜੀਤ ਸਿੰਘ ਨਗਾਵਾਂ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਆਦਿ ਹਾਜਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.