
ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ
- by Jasbeer Singh
- August 29, 2024

ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਦੁਨੀਆ ਦਾ ਵਿਲੱਖਣ ਅਤੇ ਮਹਾਨ ਗ੍ਰੰਥ ਸਮੁੱਚੀ ਮਾਨਵਤਾ ਦੀ ਕਰਦਾ ਅਗਵਾਈ : ਪ੍ਰੋ. ਬਡੂੰਗਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਤ ਪਟਿਆਲਾ 29 ਅਗਸਤ : ਸੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਭੁਪਿੰਦਰਪਾਲ ਸਿੰਘ ਨੇ ਸਰਬੱਤ ਦੀ ਭਲੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਵੀ ਦਿੱਤੀ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 318ਵੇਂ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਵਿਸ਼ਵ ਵਿਚ ਇਕ ਸਰਬਸ-ਵਾ ਤੇ ਸਰਬੱਤ ਦੇ ਭਲੇ ਦਾ ਉਪਦੇਸ਼ ਅਤੇ ਸੰਦੇਸ਼ ਦੇਣ ਵਾਲਾ ਸਰਬ ਕਲਿਆਣਕਾਰੀ ਤੇ ਸਰਬਹਿੱਤਕਾਰੀ ਗ੍ਰੰਥੀ ਹੈ, ਜਿਸ ਵਿਚ ਾਤ, ਧਰਮ ਤੇ ਇਲਾਕਾਵਾਦ ਤੋਂ ਉਪਰ ਉਠਕੇ ਗੁਰੂ ਸਾਹਿਬ ਨੇ ਮਹਾਨ ਤੇ ਅਦੁੱਤੀ ਗੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾਂ ਦਸ ਪਾਤਸ਼ਾਹੀਆਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਬੋ ਕੀ ਤਲਵੰਡੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਗਈ ਅਤੇ ਸਮੁੱਚੀ ਮਾਨਵਤਾ ਨੂੰ ਇਸ ਪਾਵਨ ਗ੍ਰੰਥ ਦੇ ਲੜ ਲਾਇਆ ਅਤੇ ਉਪਦੇਸ਼ ਕੀਤਾ ਸਰਬ ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਲਈ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਪਾਵਨ ਗ੍ਰੰਥ ਪੂਰੀ ਦੁਨੀਆ ਦਾ ਵਿਲੱਖਣ ਅਤੇ ਮਹਾਨ ਗ੍ਰੰਥ ਹੈ, ਜੋ ਸਾਰਿਆਂ ਨੂੰ ਅਧਿਆਤਮਕ ਅਤੇ ਸਿਧਾਂਤਕ ਤੌਰ ’ਤੇ ਅਗਵਾਈ ਪ੍ਰਵਾਨ ਕਰਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਧਾਰਮਕ ਸਮਾਗਮ ਦੌਰਾਨ ਮੈਨੇਜਰ ਰਾਜਿੰਦਰਪਾਲ ਸਿੰਘ ਟੌਹੜਾ, ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾ, ਮਨਜੀਤ ਸਿੰਘ ਕੌਲੀ ਬਹਾਦਰਗੜ੍ਹ, ਅਕਾਊਟੈਂਟ ਗੁਰਮੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟਾਫ ਤੇ ਅਧਿਕਾਰੀ ਆਦਿ ਮੌਜੂਦ ਸਨ।