ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਹੋਣਗੇ ਧਾਰਮਕ ਸਮਾਗਮ: ਮੈਨੇਜਰ
- by Jasbeer Singh
- September 2, 2024
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਹੋਣਗੇ ਧਾਰਮਕ ਸਮਾਗਮ: ਮੈਨੇਜਰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪਟਿਆਲਾ 2 ਸਤੰਬਰ : ਨੰਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤ ਧਾਰਮਕ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਸਾਂਝੀ ਕੀਤੀ। ਪਹਿਲੇ ਪ੍ਰਕਾਸ ਪੁਰਬ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਧਾਰਮਕ ਸਮਾਗਮ ਦੇ ਸੰਬੰਧ ਵਿਚ ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 4 ਸਤੰਬਰ ਨੂੰ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਹਜੂਰੀ ਰਾਗੀ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਧਾਰਮਕ ਸਮਾਗਮ ਵਿਚ ਪਹੁੰਚ ਕੇ ਗੁਰੂ ਸਾਹਿਬ ਦੀ ਖੁਸੀਆਂ ਨੂੰ ਪ੍ਰਾਪਤ ਕਰਨ।
