
ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ
- by Jasbeer Singh
- July 2, 2025

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ - ਗੁਰੂ ਸਾਹਿਬ ਨੇ ਜਾਤ, ਧਰਮ ਅਤੇ ਨਸ਼ਲ ਤੋਂ ਉਪਰ ਉੱਠ ਕੇ ਮਹਾਨ ਕਾਰਜ ਕੀਤੇ : ਜਥੇਦਾਰ ਗੜ੍ਹੀ - ਦੇਰ ਰਾਤੀ ਸੰਗਤਾਂ ਨੇ ਕੀਤੀ ਆਤਿਸ਼ਬਾਜ਼ੀ ਅਤੇ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ ਪਟਿਆਲਾ, 2 ਜੁਲਾਈ : ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਨਿਰੰਤਰ ਸਮਾਗਮ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਏ। ਦੇਰ ਰਾਤ ਕਰਵਾਏ ਗਏ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਰੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਤੋਂ ਇਲਾਵਾ ਇਲਾਕੇ ਦੀਆਂ ਸਿੱਖ ਭਾਵਾਂ, ਸੁਸਾਇਟੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਪੁੱਜੀਆਂ। ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਅਤੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਸਮੇਤ ਸੱਚਖੰਡ ਸ੍ਰੀ ਦਰਬਾਰ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਨਿਰੰਤਰ ਗੁਰੂ ਦਾ ਲੰਗਰ ਚਲਾਇਆ ਗਿਆ, ਉੱਥੇ ਹੀ ਵੱਖ ਵੱਖ ਸਿੱਖ ਸੁਸਾਇਟੀਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅਤੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਜਾਤ, ਧਰਮ ਅਤੇ ਨਸ਼ਲ ਤੋਂ ਉਪਰ ਉੱਠ ਕੇ ਮਹਾਨ ਕਾਰਜ ਕੀਤੇ, ਉਨ੍ਹਾਂ ਦੀ ਬਾਣੀ ਜਿੱਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ, ਉੱਥੇ ਹੀ ਇਤਿਹਾਸ ਅੰਦਰ ਉਨ੍ਹਾਂ ਵੱਲੋਂ ਦਿੱਤਾ ਗਿਆ ਬਲੀਦਾਨ ਹਰ ਇਕ ਨੂੰ ਧਰਮ ਵਿਚ ਦ੍ਰਿੜ੍ਹ ਰਹਿਣ ਦੀ ਪ੍ਰੇਰਨਾ ਦਿੰਦੀ। ਇਸ ਮੌਕੇ ਜਥੇਦਾਰ ਗੜ੍ਹੀ ਨੇ ਸਮੁੱਚੀ ਸੰਗਤ ਨੂੰ ਗੁਰੂ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇ ਮੁੱਖ ਸਮਾਗਮ ਜੋ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਹੋਣ ਜਾ ਰਿਹਾ ਉਸ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਬੀਬੀ ਕੁਲਦੀਪ ਕੌਰ ਟੌਹੜਾ ਨੇ ਵੀ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨੂੰ ਗੁਰੂ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਭਾਈ ਜਸਵੀਰ ਸਿੰਘ ਯੂਨੀਵਰਸਿਟੀ ਵਾਲੇ, ਬਲਵਿੰਦਰ ਸਿੰਘ ਦੌਣ ਕਲਾਂ, ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ, ਜਥੇਦਾਰ ਕੁਲਦੀਪ ਸਿੰਘ, ਸੁਖਜੀਤ ਸਿੰਘ ਬਘੌਰਾ, ਤਰਲੋਕ ਸਿੰਘ ਤੌਰਾ, ਅਰਜਨ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।