post

Jasbeer Singh

(Chief Editor)

Patiala News

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਸਬੰਧੀ ਧਾਰਮਕ ਸਮਾਗਮ ਦੀ ਸ਼ੁਰੂਆਤ, ਨਗਰ ਕੀਰਤਨ ਭਲਕੇ

post-img

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਸਬੰਧੀ ਧਾਰਮਕ ਸਮਾਗਮ ਦੀ ਸ਼ੁਰੂਆਤ, ਨਗਰ ਕੀਰਤਨ ਭਲਕੇ ਪਟਿਆਲਾ, 30 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਨਾਲ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਆਰੰਭਤਾ ਮੌਕੇ ਸ਼ੋ?ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹੀਦੀ ਦੇਣ ਲਈ ਜਾਂਦਿਆਂ ਹੋਇਆ ਸੈਫਾਬਾਦ ਬਹਾਦਰਗੜ੍ਹ ਵਿਖੇ ਨਵਾਬ ਸੈਫਖਾਨ ਦੀ ਬੇਨਤੀ ਪ੍ਰਵਾਨ ਕਰਦਿਆਂ ਇਸ ਅਸਥਾਨ ’ਤੇ ਤਿੰਨ ਮਹੀਨੇ ਤੇ ਕੁਝ ਸਮਾਂ ਠਹਿਰੇ ਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਦੇ ਕੇ ਨਿਹਾਲ ਕੀਤਾ। ਇਸ ਮੌਕੇ ਸ਼ੋ?ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਆਗਮਨ ਦਿਹਾੜੇ ਸਬੰਧੀ ਭਲਕੇ 29 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਧਾਰਮਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਸਵੇਰ ਤੋਂ ਦੇਰ ਰਾਤ 10.30 ਵਜੇ ਤੱਕ ਧਾਰਮਕ ਸਮਾਗਮ ਦਾ ਆਯੋਜਨ ਹੋਵੇਗਾ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਸੰਗਤਾਂ ਨਗਰ ਕੀਰਤਨ ਅਤੇ ਧਾਰਮਕ ਦੀਵਾਨਾਂ ’ਚ ਪੁੱਜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਮੈਨੇਜਰ ਮਨਜੀਤ ਸਿੰਘ ਕੌਲੀ, ਜੋਗਿੰਦਰ ਸਿੰਘ ਪੰਛੀ, ਭਾਈ ਪਿ੍ਰਤਪਾਲ ਸਿੰਘ ਆਦਿ ਤੋਂ ਇਲਾਵਾ ਸ਼ਰੋਮਣੀ ਕਮੇਟੀ ਦੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Related Post