post

Jasbeer Singh

(Chief Editor)

Punjab

ਸਰਕਾਰੀ ਹਾਈ ਸਮਾਰਟ ਸਕੂਲ, ਪੁੰਨਾਂਵਾਲ ਵਿਖੇ ਕਰੀਬ 04 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕਾਰਜ

post-img

ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਹਾਈ ਸਮਾਰਟ ਸਕੂਲ, ਪੁੰਨਾਂਵਾਲ ਵਿਖੇ ਕਰੀਬ 04 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕਾਰਜ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਲੋਕ ਅਰਪਿਤ ਧੂਰੀ, 20 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ, ਪੁੰਨਾਂਵਾਲ ਵਿਖੇ ਕਰੀਬ 04 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕਾਰਜ, ਜਿਨ੍ਹਾਂ ਵਿੱਚ ਚਾਰਦੀਵਾਰੀ ਅਤੇ ਫ਼ਰਸ਼ ਟਾਈਲਾਂ ਸ਼ਾਮਲ ਹਨ, ਪੂਰੇ ਹੋਣ ਉਪਰੰਤ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਲੋਕ ਅਰਪਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਸ. ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਢਾਂਚੇ ਨੂੰ ਬਿਹਤਰੀਨ ਬਨਾਉਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ। ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। 17 ਹਜ਼ਾਰ ਤੋਂ ਵੱਧ ਸਕੂਲਾਂ ਨੂੰ ਇੰਟਰਨੈਟ ਵਾਈ ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਸ. ਢਿੱਲੋਂ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਸ. ਢਿੱਲੋਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਸਿੱਖਿਆ ਕੋਆਰਡੀਨੇਟਰ, ਜਗਸੀਰ ਸਿੰਘ ਲੱਡਾ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।

Related Post