post

Jasbeer Singh

(Chief Editor)

Patiala News

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਮੰਗ ਪੱਤਰ ਸੌਂਪਿਆ -

post-img

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਮੰਗ ਪੱਤਰ ਸੌਂਪਿਆ ਨਾਭਾ, 5 ਜੁਲਾਈ : ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਇਕ ਵਫਦ ਵਲੋਂ ਅੱਜ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਨਾਭਾ ਸਥਿਤ ਉਨ੍ਹਾਂ ਦੇ ਨਿੱਜ਼ੀ ਦਫਤਰ ਵਿਖੇ ਪੁੱਜਕੇ ਮੀਟਿੰਗ ਕੀਤੀ ਅਤੇ ਇਸ ਮੌਕੇ ਉਪਰੋਕਤ ਵਫ਼ਦ ਵਲੋਂ ਆਪਣੀ ਬਹਾਲੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਮ ਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਅਤੇ ਆਪਣੀਆਂ ਦਰਪੇਸ਼ ਸਮੱਸਿਆਵਾਂ ਤੋਂ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਜਾਣੂ ਕਰਵਾਇਆ ਗਿਆ। ਉਪਰੋਕਤ ਮੁੜ ਬਹਾਲ ਕੱਚੇ ਅਧਿਆਪਕਾ ਨੇ ਦੱਸਿਆ ਕਿ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਸਿੱਖਿਆ ਪ੍ਰੋਵਾਇਡਰ ਅਤੇ ਆਈ.ਈ.ਵੀ ਸਿੱਖਿਆ ਵਿਭਾਗ ਵਿਖੇ ਅਧਿਆਪਕਾਂ ਦੀ ਮੁੜ ਬਹਾਲੀ ਕਰਨ ਦੇ ਪ੍ਰੋਸੈਸ ਸਬੰਧੀ ਮਾਨਯੋਗ ਮੁੱਖ ਮੰਤਰੀ, ਪੰਜਾਬ ਦੁਆਰਾ 15 ਜੂਨ 2025 ਨੂੰ ਹੋਈ ਮੀਟਿੰਗ ਦੌਰਾਨ ਮਾਨਯੋਗ ਸਿੱਖਿਆ ਮੰਤਰੀ, ਪੰਜਾਬ ਅਤੇ ਮਾਨਯੋਗ ਸਿੱਖਿਆ ਸਕੱਤਰ, ਪੰਜਾਬ ਨੂੰ ਕਮੇਟੀ ਦਾ ਗਠਨ ਕਰਕੇ ਅਧਿਆਪਕਾਂ ਦੀ ਮੁੜ ਬਹਾਲੀ ਨੂੰ ਅੰਤਿਮ ਰੂਪ ਦੇਣ ਦੇ ਦਿਸ਼ਾ ਨਿਰਦੇਸ਼ਾਂ ਨੂੰ‌ ਅਮਲ ਵਿੱਚ ਲਿਆਂਦਾ ਜਾਵੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੰਗ ਪੱਤਰ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਵਫਦ ਵਲੋਂ ਦਿੱਤਾ ਗਿਆ ਮੰਗ ਪੱਤਰ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਸਿਖਿਆ ਮੰਤਰੀ ਪੰਜਾਬ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ ਤਾਂ ਜੋ ਇਨ੍ਹਾਂ ਦੀ ਬਹਾਲੀ ਹੋ ਸਕੇ। ਮੰਗ ਪੱਤਰ ਦੇਣ ਸਮੇਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ, ਸਤਵੀਰ ਕੌਰ, ਸੁਖਵਿੰਦਰ ਸਿੰਘ, ਅਮਨਦੀਪ ਕੌਰ, ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਸਨ।

Related Post