
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ 'ਚ ਮਨਾਇਆ ਗਣਤੰਤਰਤਾ ਦਿਵਸ
- by Jasbeer Singh
- January 28, 2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ 'ਚ ਮਨਾਇਆ ਗਣਤੰਤਰਤਾ ਦਿਵਸ - ਸਕੂਲੀ ਬੱਚਿਆਂ ਨੇ ਗਣਤੰਤਰਤਾ ਦਿਵਸ ਸਬੰਧੀ ਕੀਤੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਘਨੌਰ : ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ਹੇਠ 76ਵੇਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਉਕਤ ਪ੍ਰੋਗਰਾਮ ਦੇ ਸਬੰਧਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ । ਇਸ ਪ੍ਰੋਗਰਾਮ ਵਿੱਚ ਵਾਰਡ ਨੰਬਰ 11 ਦੇ ਕੌਂਸਲਰ ਗੁਰਵਿੰਦਰ ਸਿੰਘ ਕਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਾਰਡ ਨੰਬਰ 9 ਦੇ ਕੌਂਸਲਰ ਬਲਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਮਲਕੀਤ ਸਿੰਘ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਿੰਸੀਪਲ ਜਗਦੀਸ਼ ਸਿੰਘ ਅਤੇ ਟੀਚਰ ਦੌਲਤ ਰਾਮ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਿਚੋਂ ਜਿਨ੍ਹਾਂ ਬੱਚਿਆਂ ਨੇ ਪੜ੍ਹਾਈ, ਖੇਡਾਂ ਅਤੇ ਸਾਇੰਸ ਮੇਲਾ ਆਦਿ ਵਿੱਚ ਪੁਜੀਸ਼ਨਾਂ ਲੈ ਕੇ ਮੱਲਾਂ ਮਾਰੀਆਂ ਹਨ ਉਨ੍ਹਾਂ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਸਾਰਿਆਂ ਨੂੰ ਸਨਮਾਨਿਤ ਕੀਤਾ ਗਿਆ, ਜਦੋਂ ਕਿ ਸਕੂਲ ਦੇ ਉਨ੍ਹਾਂ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਅਧਿਆਪਕਾਂ ਨੇ ਕਦੇ ਵੀ ਟਾਇਮ ਨਹੀਂ ਵੇਖਿਆ, ਉਹ ਅਧਿਆਪਕ ਸਕੂਲ ਲੱਗਣ ਤੋਂ ਪਹਿਲਾਂ ਵੀ ਅਤੇ ਸਕੂਲ ਬੰਦ ਹੋਣ ਤੋਂ ਬਾਅਦ ਵੀ ਬੱਚਿਆਂ ਨੂੰ ਪੜਾ ਹੀ ਰਹੇ ਹਨ । ਉਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਵਿਚੋਂ ਇੱਕ ਮੈਥ ਮਾਸਟਰ ਗੁਰਜੀਤ ਸਿੰਘ ਹਨ । ਇਸ ਦੌਰਾਨ ਸਕੂਲ ਦੇ ਬੱਚਿਆਂ ਨੇ 26 ਜਨਵਰੀ ਦੇ ਸਬੰਧ ਵਿੱਚ ਕਈ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਕੌਂਸਲਰ ਗੁਰਵਿੰਦਰ ਸਿੰਘ ਕਾਲਾ, ਕੌਂਸਲਰ ਬਲਜਿੰਦਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਟੇਕ ਚੰਦ ਨੂੰ ਸਕੂਲ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਜਦੋਂ ਕਿ ਆਏ ਹੋਏ ਮਹਿਮਾਨਾਂ ਨੇ ਸਕੂਲ ਦੇ ਬੱਚਿਆਂ ਲਈ ਸਹਿਯੋਗ ਵੀ ਕੀਤਾ ਗਿਆ । ਇਸ ਮੌਕੇ ਅਧਿਆਪਕ ਦੌਲਤ ਰਾਮ, ਮੈਡਮ ਗੁਰਸ਼ਰਨ ਕੌਰ, ਮੈਡਮ ਪ੍ਰਦੀਪ ਕੌਰ, ਨਵਜੋਤ ਕੌਰ, ਰਾਜਦੀਪ ਕੌਰ, ਸੰਦੀਪ ਕੌਰ ਸੰਧੂ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਦੇਸ਼ ਰਾਜ, ਵਿਪਨ ਕੁਮਾਰ, ਰਾਜ ਕੁਮਾਰ, ਗੁਰਜੀਤ ਸਿੰਘ, ਰਣਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਹੋਰ ਵੀ ਪਤਵੰਤੇ ਸੱਜਣ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.