go to login
post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਅਸਤੀਫਾ

post-img

ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਯੂਨੀਵਰਸਿਟੀ ਦੇ ‘ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ’ ਦੇ ਪ੍ਰੋਫੈਸਰ ਹਨ ਤੇ ਰਜਿਸਟਰਾਰ ਦੀ ਅਸਾਮੀ ਦਾ ਉਨ੍ਹਾਂ ਕੋਲ਼ ਵਾਧੂ ਚਾਰਜ ਸੀ। ਵਾਈਸ ਚਾਂਸਲਰ ਦੇ ਆਦੇਸ਼ਾਂ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ’ਚ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ। ਦੂਜੇ ਪਾਸੇ ਵਾਈਸ ਚਾਂਸਲਰ ਦੇ ਆਦੇਸ਼ਾਂ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਨੀਵਰਸਿਟੀ ਦੇ ‘ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ’ ਦੇ ਪ੍ਰੋਫੈਸਰ ਡਾ. ਗੁਰਚਰਨ ਸਿੰਘ ਨੂੰ ਰਜਿਸਟਰਾਰ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦੀ ਇਹ ਤਾਇਨਾਤੀ ਅਗਲੇ ਹੁਕਮਾਂ ਕੀਤੀ ਗਈ ਹੈ। ਉਧਰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਪ੍ਰੋ. ਅਰਵਿੰਦ ਦਾ ਕਾਰਜਕਾਲ ਭਲਕੇ 25 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ।

Related Post