ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਵਿਧਾਨ ਸਭਾ ਵਿਚ ਸਰਬ-ਸੰਮਤੀ ਨਾਲ ਪਾਸ
ਚੰਡੀਗੜ੍ਹ, 11 ਅਗਸਤ 2026 : ਪੰਜਾਬ ਵਿਧਾਨ ਸਭਾ (Punjab Legislative Assembly) ਵਿਚ ਬੀਤੇ ਦਿਨੀਂ ਸੈਸ਼ਨ ਦੇ ਦੌਰਾਨ ਪੇਸ਼ ਕੀਤਾ ਗਿਆ ਮਹਿਲਾ ਸਸ਼ਕਤੀਕਰਨ (Women empowerment) ਸਬੰਧੀ ਮਤਾ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ।
ਕਿਸ ਨੇ ਪੇਸ਼ ਕੀਤਾ ਸੀ ਮਤਾ
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਵਿਧਾਨ ਸਭਾ ਵਿਚ ਮਹਿਲਾ ਸਸ਼ਕੀਤਰਨ ਦਾ ਮਤਾ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਹੈ ਇਹ ਮਤਾ ਡਾਕਟਰ ਅਮਨਦੀਪ ਕੌਰ ਅਰੋੜਾ ਵਲੋਂ ਪੇਸ਼ ਕੀਤਾ ਗਿਆ ਸੀ, ਜਿਸਦਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਵਲੋਂ ਸਮਰਥਨ ਵੀ ਕੀਤਾ ਗਿਆ।
ਕੀ ਆਖਿਆ ਕੈਬਨਿਟ ਮੰਤਰੀ ਬਲਜੀਤ ਕੌਰ ਨੇ
ਇਸ ਮੌਕੇ ਮਹਿਲਾ ਸਸ਼ਕਤੀਕਰਨ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਮਹਿਲਾ ਸਸ਼ਕਤੀਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਹੈ ਇਹ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ (Punjab Government) ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ ।
ਪੰਜਾਬ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਮਾਜ ਵਿਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ । ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ (Cabinet Minister) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਸਿਰਫ਼ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਅਜਿਹਾ ਸਮਾਜਿਕ ਮਾਹੌਲ ਸਿਰਜਿਆ ਹੈ, ਜਿਸ ਨਾਲ ਮਹਿਲਾਵਾਂ ਸਿੱਖਿਆ, ਰੁਜ਼ਗਾਰ, ਮੌਕਿਆਂ ਅਤੇ ਆਤਮ-ਵਿਸ਼ਵਾਸ ਦੇ ਬਲ `ਤੇ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ।
ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਆਤਮ-ਵਿਸ਼ਵਾਸ ਹੈ
ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਬਰਾਬਰ ਦੇ ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ ਹੈ । ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਨਿਕਲ ਕੇ ਸਮਾਜ ਨੂੰ ਸਮਝਣ, ਆਪਣੀ ਯੋਗਤਾ ਨਿਖਾਰਨ ਅਤੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਹੋਰ ਆਤਮ-ਨਿਰਭਰ ਅਤੇ ਸਮਰੱਥ ਬਣਦੀਆਂ ਹਨ। ਇਸੇ ਸੋਚ ਨਾਲ ਪੰਜਾਬ ਸਰਕਾਰ ਨੇ ਸਮਾਜਿਕ ਰੁਕਾਵਟਾਂ ਨੂੰ ਤੋੜਦਿਆਂ ਮਹਿਲਾਵਾਂ ਲਈ ਨਵੇਂ ਮੌਕੇ ਸਿਰਜੇ ਹਨ ।
