
ਐਸ. ਜੀ. ਪੀ. ਸੀ. ਦੀਆਂ ਆਮ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਗੁਰੁਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕਰਨ ਦਾ ਮਤਾ ਕੀਤਾ
- by Jasbeer Singh
- November 20, 2024

ਐਸ. ਜੀ. ਪੀ. ਸੀ. ਦੀਆਂ ਆਮ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਗੁਰੁਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕਰਨ ਦਾ ਮਤਾ ਕੀਤਾ ਗਿਆ ਪਾਸ : ਵਡਾਲਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਾਰਜਕਾਰਨੀ ਅਤੇ ਪ੍ਰੀਜੀਡੀਅਮ ਦੀ ਮੀਟਿੰਗ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋ ਅਕਾਲ ਤਖ਼ਤ ਸਾਹਿਬ ਵਲੋ ਤਨਖਾਹੀਆ ਐਲਾਨੇ ਗਏ ਸੁਖਬੀਰ ਬਾਦਲ ਦਾ ਅਸਤੀਫ਼ਾ ਮੰਨਜੂਰ ਨਾ ਕਰਨ ਦੀ ਨਿੰਦਾ ਕਰਦੇ ਹੋਏ, ਇਸਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਚੁਣੋਤੀ ਦੇਣ ਦੇ ਬਰਾਬਰ ਹੈ । ਸੁਧਾਰ ਲਹਿਰ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਕਿ ਪੰਜਾਬ ਡੂੰਘੇ ਸੰਕਟ ਵਿਚੋਂ ਲੰਘ ਰਿਹਾ ਹੈ। ਪੰਜਾਬ ਦੀ ਜਵਾਨੀ ਜੇਲ੍ਹਾਂ ਵਿਚ ਸੁੱਟੀ ਜਾ ਰਹੀ ਹੈ ਅਤੇ ਰੁਜਗਾਰ ਦੀ ਭਾਲ ਵਿਚ ਕੈਨੇਡਾ ਵਰਗੇ ਮੁਲਕਾਂ ਵਿਚ ਗਏ ਹਨ, ਨੌਜਵਾਨਾਂ ‘ਤੇ ਵੀ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਗਈ ਪੰਥ ਦਾ ਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਬਹੁਤ ਨੁਕਸਾਨ ਹੋ ਗਿਆ ਹੈ, ਇਸ ਭਰਪਾਈ ਲਈ ਸਮੁੱਚੇ ਅਕਾਲੀ ਦਲਾਂ ਅਤੇ ਪੰਥਕਾਂ ਧੜਿਆਂ ਨੂੰ ਇਕੱਠਾ ਕੀਤਾ ਜਾਵੇ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਗੁਰੁਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ। ਸੁਧਾਰ ਲਹਿਰ ਦੇ ਆਗੂਆਂ ਨੇ ਕਿਹਾ ਕਿ ਵਰਤਮਾਨ ਵਰਤਾਰੇ ਵਿਚ ਸਿੱਖ ਪੰਥ ਅਤੇ ਵਿਸ਼ੇਸ ਤੌਰ ’ਤੇ ਪੰਜਾਬ ਦਾ ਕਾਫੀ ਜਿਆਦਾ ਨੁਕਸਾਨ ਹੋ ਰਿਹਾ ਹੈ । ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ ਕਨਵੀਰਨਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਾਗੀਰ ਕੌਰ, ਸਰਵਨ ਸਿੰਘ ਫਿਲੌਰ, ਬਲਦੇਵ ਸਿੰਘ ਮਾਨ, ਸੁੱਚਾ ਸਿੰਘ ਛੋਟੇਪੁਰ, ਪ੍ਰਕਾਸ਼ ਚੰਦ ਗਰਗ, ਚਰਨਜੀਤ ਸਿੰਘ ਬਰਾੜ ਮੈਂਬਰ ਸਕੱਤਰ, ਸੁਰਿੰਦਰ ਸਿੰਘ ਭੁੱਲੇਵਾਲ, ਸੰਤਾਂ ਸਿੰਘ ਉਮੇਦਪੁਰੀ, ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਪਰਮਜੀਤ ਕੌਰ ਲਾਂਡਰਾਂ, ਗਗਨਜੀਤ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਟੌਹੜਾ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.