ਪਿੰਡ ਕਛਵਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ
- by Admin
- November 14, 2024
ਪਿੰਡ ਕਛਵਾ ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲੀਆਂ ਸਰਕਾਰੀ ਸੇਵਾਵਾਂ : ਐਸ. ਡੀ. ਐਮ ਕ੍ਰਿਪਾਲਵੀਰ ਸਿੰਘ ਦੁਧਨਸਾਧਾਂ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਦੁਧਨਸਾਧਾਂ ਸਬ ਡਵੀਜ਼ਨ ਦੇ ਪਿੰਡ ਕਛਵਾ, ਅਲੀਪੁਰ, ਵਜੀਰ ਸਾਹਿਬ, ਟੋਰਾ ਫਰੀਦਪੁਰ, ਸੰਪੂਰਨਗੜ੍ਹ ਤੇ ਕਛਵੀ ਨਿਵਾਸੀਆਂ ਨੇ ਪਿੰਡ ਕਛਵਾ ਦੇ ਕਮਿਊਨਿਟੀ ਸੈਂਟਰ ਚ ਲੱਗੇ ਕੈਂਪ ਦੌਰਾਨ ਲਾਭ ਉਠਾਇਆ। ਇਸ ਮੌਕੇ ਐਸ. ਡੀ. ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੀ ਨਿਪਟਾਰਾ ਵੀ ਕਰਵਾਇਆ । ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ । ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ । ਇਸ ਮੌਕੇ ਕਛਵਾ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ਚ ਚੱਕਰ ਨਹੀਂ ਲਗਾਉਣੇ ਪੈਂਦੇ । ਕੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ. ਡੀ. ਆਈ. ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ । ਕੈਂਪ ਦੌਰਾਨ ਬੀ. ਡੀ. ਪੀ. ਓ. ਮਹਿੰਦਰਜੀਪ ਸਿੰਘ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ ।
