ਪੰਜਾਬ ਪੁਲਿਸ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਲਾਘਾਯੋਗ ਕਦਮ ਚੁੱਕਿਆ : ਵਰੁਣ ਸ਼ਰਮਾ
- by Jasbeer Singh
- December 22, 2025
ਪੰਜਾਬ ਪੁਲਸ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਲਾਘਾਯੋਗ ਕਦਮ ਚੁੱਕਿਆ : ਵਰੁਣ ਸ਼ਰਮਾ ਪੰਜਾਬ ਪੁਲਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 6. 52 ਲੱਖ ਰੁਪਏ ਦੀ ਰਾਸ਼ੀ ਐਸ ਐਸ ਪੀ ਵਰੁਣ ਸ਼ਰਮਾ ਰਾਹੀਂ ਮੁੱਖ ਸਕੱਤਰ ਨੂੰ ਭੇਜੀ ਪਟਿਆਲਾ, 22 ਦਸੰਬਰ 2025 : ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲ ਕੇ ਪੰਜਾਬ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਪੁਨਰਵਾਸ ਲਈ 6 ਲੱਖ 52 ਹਜ਼ਾਰ ਦੀ ਰਕਮ ਇਕੱਤਰ ਕੀਤੀ ਹੈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਇਸ ਰਕਮ ਦਾ ਚੈੱਕ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ ਨੂੰ ਸੌਂਪਿਆ। ਇਸ ਮੌਕੇ ਐਸ. ਐਸ. ਪੀ. ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਦਾ ਚੈੱਕ ਐਸ ਐਸ ਪੀ ਦਫ਼ਤਰ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਜਾਵੇਗਾ। ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਮੈਂਬਰ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ, ਜਿਨ੍ਹਾਂ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਪੰਜੋਲਾ ਅਤੇ ਐਸੋਸੀਏਸ਼ਨ ਦੇ ਮੈਂਬਰਾਨ ਨਾਹਰ ਸਿੰਘ, ਹਰਦੀਪ ਸਿੰਘ, ਕਰਤਾਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਰਣਧੀਰ ਸਿੰਘ, ਦੀਦਾਰ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ ਅਤੇ ਅਜੀਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ ।
