post

Admin

(Chief Editor)

Crime

ਬਠਿੰਡਾ `ਚ ਸੇਵਾਮੁਕਤ ਪਟਵਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

post-img

ਬਠਿੰਡਾ `ਚ ਸੇਵਾਮੁਕਤ ਪਟਵਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਭੁੱਚੋ ਮੰਡੀ, 9 ਸਤੰਬਰ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੀ ਭੁੱਚੋ ਮੰਡੀ ਵਿਖੇ ਬੀਤੇ ਦਿਨੀਂ ਸੇਵਾਮੁਕਤ ਪਟਵਾਰੀ ਦਾ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਸੇਵਾਮਕਤ ਪਟਵਾਰੀ

ਮਿਲੀ ਜਾਣਕਾਰੀ ਅਨੁਸਾਰ ਭੁੱਚੋ ਮੰਡੀ 'ਚ ਬੀਤੀ ਰਾਤ ਜੋ ਬਾਲਿਆਂਵਾਲੀ ਰੋਡ `ਤੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪਿਛਲੇ ਪਾਸੇ ਸਥਿਤ ਇਕ ਘਰ 'ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਨੇ ਘਰ `ਚ ਇਕੱਲੇ ਰਹਿ ਰਹੇ ਸੇਵਾਮੁਕਤ ਪਟਵਾਰੀ 'ਤੇ ਤੇਜ਼ਧਾਰ ਹਥਿਆਰਾਂ (Sharp weapons) ਨਾਲ ਹਮਲਾ ਕਰ ਦਿੱਤਾ ਸੀ ਵਿਚ ਗੰਭੀਰ ਜ਼ਖਮੀ ਹੋਏ ਸੇਵਾਮੁਕਤ ਪਟਵਾਰੀ (Retired Patwari) ਦੀ ਪਛਾਣ ਗੁਲਜ਼ਾਰ ਸਿੰਘ (69) ਦੇ ਤੌਰ ਤੇ ਹੋਈ ਹੈ, ਜਿਸਦੀ ਬਾਅਦ ਵਿਚ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ ।

ਕੀ ਦੱਸਿਆ ਮੌਤ ਦੇ ਘਾਟ ਉਤਰੇ ਵਿਅਕਤੀ ਦੇ ਪੁੱਤਰ ਨੇ

ਜਾਣਕਾਰੀ ਅਨੁਸਾਰ ਘਟਨਾ ਰਾਤ ਕਰੀਬ ਸਾਢੇ 10 ਵਜੇ ਵਾਪਰੀ । ਮ੍ਰਿਤਕ ਦੇ ਪੁੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦੇ ਪਿਤਾ 'ਤੇ ਹਮਲਾ ਕਰ ਦਿੱਤਾ । ਹਮਲੇ ਦੌਰਾਨ ਗੁਲਜ਼ਾਰ ਸਿੰਘ ਦੀਆਂ ਚੀਕਾਂ ਸੁਣ ਕੇ ਨਾਲ ਲੱਗਦੇ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ।

ਪੁਲਸ ਕਰ ਰਹੀ ਹੈ ਹਮਲਾਵਰਾਂ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ । ਫੋਰੈਂਸਿਕ ਟੀਮ ਵੱਲੋਂ ਘਰ ਦੀ ਜਾਂਚ ਕਰ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਘਰ ਨੂੰ ਸੀਲ ਕਰ ਦਿੱਤਾ ਗਿਆ । ਪੁਲਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ । ਘਟਨਾ ਤੋਂ ਬਾਅਦ ਇਲਾਕਾ ਵਾਸੀਆਂ 'ਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ।

Related Post

Instagram